Punjab

ਆਪ ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਇਸ ਨੇਤਾ ਨੂੰ ਮਿਲੀ ਜ਼ਿੰਮੇਵਾਰੀ

AAP Punjab gets new president, this leader gets responsibility

ਜ਼ਿਮਨੀ ਚੋਣਾਂ ਦੇ ਨਤੀਜ਼ਿਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਅਮਨ ਅਰੋੜਾ 2017 ਵਿੱਚ ਸੁਨਾਮ ਹਲਕੇ ਤੋਂ ਕਰੀਬ 30 ਹਜ਼ਾਰ ਵੋਟਾਂ ਨਾਲ ਜਿੱਤੇ ਸਨ।

ਇਸ ਤੋਂ ਬਾਅਦ 2022 ਵਿੱਚ ਮੁੜ ਵਿਧਾਇਕ ਚੁਣੇ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ ਵਿੱਚ ਮੰਤਰੀ ਬਣੇ। ਫਿਲਹਾਲ ਉਹ ਨਵਿਆਉਣਯੋਗ ਊਰਜਾ ਨਾਲ ਸਬੰਧਿਤ ਵਿਭਾਗ ਨੂੰ ਸੰਭਾਲ ਰਹੇ ਹਨ। ਅਮਨ ਅਰੋੜਾ ਦਾ ਪਰਿਵਾਰ ਪਹਿਲਾਂ ਵੀ ਪੰਜਾਬ ਦੀ ਸਿਆਸਤ ਵਿੱਚ ਐਕਟਿਵ ਰਿਹਾ ਹੈ। ਉਹਨਾਂ ਦੇ ਪਿਤਾ ਭਗਵਾਨ ਦਾਸ ਅਰੋੜਾ ਕਾਂਗਰਸ ਸਰਕਾਰ ਸਮੇਂ ਮੰਤਰੀ ਰਹੇ ਸਨ।


ਸਾਲ 2007 ਅਤੇ 2012 ਵਿੱਚ ਅਮਨ ਨੇ ਕਾਂਗਰਸ ਦੀ ਟਿਕਟ ਤੇ ਵਿਧਾਨ ਸਭਾ ਦੀ ਚੋਣ ਲੜੀ ਸੀ। ਪਰ ਉਹਨਾਂ ਨੂੰ ਦੋਵੇਂ ਹੀ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ। ਪਰ 2017 ਦੀ ਚੋਣ ਉਹਨਾਂ ਨੇ ਆਮ ਆਦਮੀ ਪਾਰਟੀ ਦੀ ਟਿਕਟ ਤੇ ਲੜੀ ਪਰ ਇਸ ਵਾਰ ਉਹਨਾਂ ਨੂੰ ਕਾਮਯਾਬੀ ਮਿਲੀ ਅਤੇ ਉਹ ਵਿਧਾਨ ਸਭਾ ਪਹੁੰਚੇ।

ਸ਼ੈਰੀ ਕਲਸੀ ਬਣੇ ਮੀਤ ਪ੍ਰਧਾਨ
ਬਟਾਲਾ ਤੋਂ ਵਿਧਾਇਕ ਸਮਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਪੰਜਾਬ ਇਕਾਈ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਉਹ 2022 ਦੀਆਂ ਚੋਣਾਂ ਵਿੱਚ ਪਹਿਲੀ ਵਾਰ ਵਿਧਾਇਕ ਚੁਣੇ ਗਏ ਸਨ। ਉਹਨਾਂ ਨੇ 2024 ਵਿੱਚ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜੀ ਸੀ।

Back to top button