Punjab

‘ਆਪ’ ਲੀਡਰਾਂ ਦੀ ਇਨ੍ਹਾਂ ਪਿੰਡਾਂ ‘ਚ ਐਂਟਰੀ ਤੇ ਲਗਾ ਬੈਨ ! ਲੋਕ ਰੋਹ ਕਾਰਨ ਵਿਧਾਇਕ ਗੱਡੀ ਛੱਡ ਕੇ ਦੌੜੇ

ਆਮ ਆਦਮੀ ਪਾਰਟੀ ਦੇ Mann ਸਰਕਾਰ ਖਿਲਾਫ ਲੋਕਾਂ ਵਿੱਚ ਗੁੱਸਾ ਵਧਣ ਲੱਗਾ ਹੈ। ਇੱਕ ਪਾਸੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸੜਕਾਂ ਉੱਪਰ ਉੱਤਰੇ ਹੋਏ ਹਨ ਤੇ ਦੂਜੇ ਪਾਸੇ ਕਿਸਾਨਾਂ ਨੇ ਵੀ ਸਰਕਾਰ ਖਿਲਾਫ ਕਮਰ ਕੱਸ ਲਈ ਹੈ। ਇਸ ਲਈ ਹੁਣ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦਾ ਪਿੰਡਾਂ ਵਿੱਚ ਵਿਰੋਧ ਹੋਣ ਲੱਗਾ ਹੈ।

ਪੰਜਾਬ ਦਾ ਕਈ ਹਿੱਸਿਆਂ ਵਿੱਚੋਂ ਆਈਆਂ ਰਿਪੋਰਟਾਂ ਮੁਤਾਬਕ ਕਿਸਾਨ  App ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਉਸੇ ਤਰ੍ਹਾਂ ਹੀ ਸਵਾਲ ਕਰਨ ਲੱਗੇ ਹਨ, ਜਿਸ ਤਰ੍ਹਾਂ ਕੁਝ ਸਮਾਂ ਪਹਿਲਾਂ ਅਕਾਲੀ ਦਲ ਤੇ ਕਾਂਗਰਸ ਦੇ ਲੀਡਰਾਂ ਨੂੰ ਕੀਤੇ ਜਾਂਦੇ ਸਨ। ਅਜਿਹੀ ਹੀ ਘਟਨਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨਾਲ ਵਾਪਰੀ। ਉਨ੍ਹਾਂ ਨੂੰ ਤਰਨ ਤਾਰਨ ਇਲਾਕੇ ਦੇ ਪਿੰਡ ਗੋਹਲਵੜ ਵਿੱਚ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਗੱਡੀ ਮੌਕੇ ’ਤੇ ਹੀ ਛੱਡਣੀ ਪਈ ਤੇ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਉਥੋਂ ਕੱਢਿਆ ਗਿਆ।

ਹਾਸਲ ਜਾਣਕਾਰੀ ਅਨੁਸਾਰ ਵਿਧਾਇਕ ਸੋਹਲ ਪਿੰਡ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਗਏ ਸਨ। ਉਨ੍ਹਾਂ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਮਨਜਿੰਦਰ ਸਿੰਘ ਗੋਹਲਵੜ ਦੀ ਅਗਵਾਈ ਵਿੱਚ ਕਿਸਾਨਾਂ ਨੇ ਘੇਰ ਕੇ ਸਵਾਲ ਕੀਤੇ। ਵਿਧਾਇਕ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਰੋਹ ਵਿੱਚ ਆਏ ਕਿਸਾਨਾਂ ਨੇ ਵਿਧਾਇਕ ਦੀ ਗੱਡੀ ਰੋਕ ਲਈ।

ਵਿਧਾਇਕ ਨੂੰ ਕਿਸੇ ਪ੍ਰਾਈਵੇਟ ਗੱਡੀ ਵਿੱਚ ਬੈਠ ਕੇ ਭਾਰੀ ਪੁਲਿਸ ਫੋਰਸ ਵਿੱਚ ਮੌਕੇ ਤੋਂ ਬਾਹਰ ਨਿਕਲਣਾ ਪਿਆ। ਪੁਲਿਸ ਨੇ ਬਾਅਦ ਵਿੱਚ ਵਿਧਾਇਕ ਦੀ ਗੱਡੀ ਉਥੋਂ ਲਿਆਂਦੀ।

Leave a Reply

Your email address will not be published.

Back to top button