
ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਨੇ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਕੋਟਫੱਤਾ ਬਠਿੰਡਾ ਦੇ ਸਰਕਟ ਹਾਊਸ ਵਿੱਚ ਪਹੁੰਚ ਗਿਆ ਸੀ। ਵਿਧਾਇਕ ਦੇ ਪੀਏ ਰੇਸ਼ਮ ਸਿੰਘ ਨੇ ਇਹ ਰਿਸ਼ਵਤ ਪਿੰਡ ਦੇ ਸਰਪੰਚ ਘੁੱਦਾ ਦੇ ਬਿੱਲ ਪਾਸ ਕਰਵਾਉਣ ਦੇ ਬਦਲੇ ਲਈ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ ਉਸ ਨੂੰ ਕਾਬੂ ਕਰ ਲਿਆ। ਵਿਧਾਇਕ ਦੀ ਕਾਰ ‘ਚੋਂ ਰਿਸ਼ਵਤ ਦੀ ਰਕਮ ਬਰਾਮਦ ਜਿਸ ਤੋਂ ਬਾਅਦ ਵਿਜੀਲੈਂਸ ਨੇ ਵਿਧਾਇਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ।
ਮੁਢਲੀ ਜਾਣਕਾਰੀ ਅਨੁਸਾਰ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦਾ ਪੰਚਾਇਤਾਂ ਦੇ ਪੈਸੇ ਅਤੇ ਗਰਾਂਟਾਂ ਨੂੰ ਲੈ ਕੇ ਰੰਜਿਸ਼ ਸੀ। ਜਿਸ ਲਈ ਵਿਧਾਇਕ ਦੇ ਪੀਏ ਰੇਸ਼ਮ ਸਿੰਘ ਨੇ ਉਸ ਤੋਂ 4 ਲੱਖ ਦੀ ਰਿਸ਼ਵਤ ਮੰਗੀ। ਨਿਯਮਾਂ ਅਨੁਸਾਰ ਬਲਾਕ ਵਿਕਾਸ ਪੰਚਾਇਤ ਅਫਸਰ ਇਹ ਰਾਸ਼ੀ ਜਾਰੀ ਕਰਦਾ ਸੀ ਪਰ ਵਿਧਾਇਕ ਦੇ ਕਥਿਤ ਦਬਾਅ ਕਾਰਨ ਉਹ ਪੈਸੇ ਨਹੀਂ ਦੇ ਰਿਹਾ।
ਜਾਣਕਾਰੀ ਅਨੁਸਾਰ ਪੀ.ਏ ਰੇਸ਼ਮ ਸਿੰਘ ਨੇ ਰਿਸ਼ਵਤ ਦੀ ਰਕਮ ਲੈ ਕੇ ਕਾਰ ਵਿਚ ਰੱਖ ਲਈ। ਉਸ ਸਮੇਂ ਵਿਧਾਇਕ ਕੋਟਫੱਤਾ ਕਾਰ ਤੋਂ ਹੇਠਾਂ ਉਤਰ ਕੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਵਿਜੀਲੈਂਸ ਨੇ ਇਹ ਕਾਰਵਾਈ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਵਿੱਚ ਕੀਤੀ। ਪੀਏ ਰੇਸ਼ਮ ਸਿੰਘ ਨੇ ਵੀ ਗ੍ਰਿਫਤਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਤੋਂ ਬਾਅਦ ਵਿਧਾਇਕ ਨੂੰ ਵੀ ਟੀਮ ਨੇ ਹਿਰਾਸਤ ਵਿੱਚ ਲੈ ਲਿਆ।