politicalPunjab

ਚੰਨੀ ਨੂੰ ਹਰਾਉਣ ਵਾਲੇ APP ਵਿਧਾਇਕ ਦੇ ਪਿਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, DMC ਹਸਪਤਾਲ ‘ਚ ਦਾਖਲ

ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦਰਸ਼ਨ ਸਿੰਘ ਦੇ ਭਰਾ ਮੁਤਾਬਕ ‘ਆਪ’ ਵਿਧਾਇਕ ਦੇ ਪਿਤਾ ਦੀ ਆਪਣੇ ਵੱਡੇ ਮੁੰਡੇ ਨਾਲ ਕਿਸੇ ਗੱਲ ਤੋਂ ਲੜਾਈ ਹੋ ਗਈ ਸੀ , ਜਿਸ ਦੇ ਚੱਲਦਿਆਂ ਉਹ ਪਰੇਸ਼ਾਨ ਸੀ।

ਜਿਸ ਕਾਰਨ ਉਨ੍ਹਾਂ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ।

ਦੱਸ ਦੇਈਏ ਕਿ ਦਰਸ਼ਨ ਸਿੰਘ ਫੌਜ ਵਿੱਚ ਆਪਣੀ ਨੌਕਰੀ ਨਿਭਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਲਾਭ ਸਿੰਘ ਉਗੋਕੇ ਉਹੀ ਵਿਧਾਇਕ ਹਨ, ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਉਹ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਹਾਲਾਂਕਿ ਪਰਿਵਾਰ ਵਾਲਿਆਂ ਵੱਲੋਂ ਹੁਣ ਇਹ ਗੱਲ ਕਹੀ ਜਾ ਰਹੀ ਹੈ ਕਿ ਉਨ੍ਹਾਂ ਨੇ ਸ਼ੂਗਰ ਦੀ ਦਵਾਈ ਖਾ ਲਈ ਸੀ , ਜਿਸ ਕਾਰਨ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਆ ਗਈ। ਉਨ੍ਹਾਂ ਕਿਹਾ ਕਿ ਉਹ ਹੁਣ ਠੀਕ ਹਨ

ਆਪ ਵਿਧਾਇਕ ਨੇ ਪਿਤਾ ਦੇ ਜ਼ਹਿਰ ਨਿਗਲਣ ਦੀਆਂ ਖਬਰਾਂ ਨੂੰ ਨਕਾਰਿਆ, ਕਿਹਾ…

ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵੱਲੋਂ ਵੀਰਵਾਰ ਨੂੰ ਸਲਫਾਸ ਨਿਗਲਣ ਦੀ ਖਬਰ ਸਾਹਮਣੇ ਆਈ ਹੈ। ਇਸ ਨੂੰ ਲੈ ਕੇ MLA ਉਗੋਕੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਦੀ ਹਾਰਟ ਬੀਟ ਕਾਫੀ ਘੱਟ ਹੋਣ ਕਰਕੇ ਉਨ੍ਹਾਂ ਨੂੰ ਹਾਰਟ ਸਬੰਧੀ ਸਮੱਸਿਆ ਆਇਆ ਹੈ ਇਸ ਲਈ ਉਨ੍ਹਾਂ ਨੂੰ DMC, Hero Heart ਵਿੱਚ ਦਾਖਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ।

ਉਥੇ ਹੀ ਉਗੋਕੇ ਦੇ ਪਰਿਵਾਰਕ ਮੈਂਬਰਾਂ ਨੇ ਵੀ ਦਰਸ਼ਨ ਸਿੰਘ ਦੇ ਜ਼ਹਿਰ ਨਿਗਲਣ ਦੀਆਂ ਖਬਰਾਂ ਨੂੰ ਨਕਾਰਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ MLA ਦੇ ਪਿਤਾ ਨੇ ਗਲਤ ਦਵਾਈ ਖਾ ਲਈ, ਜਿਸ ਕਰਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ। ਬਾਕੀ ਉਨ੍ਹਾਂ ਦੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਦੀ ਗੱਲ ਗਲਤ ਹੈ।

ਦਰਸ਼ਨ ਸਿੰਘ ਦੀ ਪਤਨੀ ਬਲਦੇਵ ਕੌਰ ਨੇ ਕਿਹਾ ਕਿ ਜ਼ਹਿਰੀਲੀ ਚੀਜ਼ ਨਿਗਲਣ ਵਰਗੀ ਕੋਈ ਗੱਲ ਨਹੀਂ ਹੈ। ਦਰਅਸਲ ਉਨ੍ਹਾਂ ਦੇ ਪਤੀ ਨੂੰ ਸ਼ੂਗਰ ਹੈ। ਅੱਜ ਸਵੇਰੇ ਜਦੋਂ ਉਨ੍ਹਾਂ ਨੇ ਦਵਾਈ ਖਾਣੀ ਸੀ ਤਾਂ ਗਲਤੀ ਨਾਲ ਦੂਜੀ ਦਵਾਈ ਖਾ ਲਈ ਜਿਸ ਕਰਕੇ ਉਨ੍ਹਾਂ ਦੀ ਤਬੀਅਤ ਵਿਗੜ ਗਈ। ਇਸ ਕਰਕੇ ਲੁਧਿਆਣਾ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਹੁਣ ਠੀਕ ਹੈ। ਘਰ ਵਿੱਚ ਕਿਸੇ ਤਰ੍ਹਾਂ ਦਾ ਕੋਈ ਝਗੜਾ ਨਹੀਂ ਹੋਇਆ ਹੈ।

Leave a Reply

Your email address will not be published.

Back to top button