JalandharPoliticsPunjab

‘ਆਪ’ ਵਿਧਾਇਕ ਦੇ ਲਾਪਤਾ ਹੋਣ ਦੇ ਲਗੇ ਪੋਸਟਰ; ਪਤਾ ਦੱਸਣ ਵਾਲੇ ਨੂੰ 101 ਰੁਪਏ ਦਾ ਨਗਦ ਇਨਾਮ

ਵਿਧਾਨ ਸਭਾ ਹਲਕਾ ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ।  ‘ਆਪ’ ਆਗੂ ਨੇ ਦੋਸ਼ ਲਾਇਆ ਕਿ ਸਥਾਨਕ ਵਿਧਾਇਕ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ। ਉਧਰ ਵਿਧਾਇਕ ਦੇ ਸਾਥੀਆਂ ਤੇ ਹਲਕੇ ਦੇ ਲੋਕਾਂ ਨੇ ਕਿਹਾ ਹੈ ਕਿ ਲਾਭ ਸਿੰਘ ਪੂਰਾ ਹਫਤਾ ਹਲਕੇ ‘ਚ ਰਹਿੰਦੇ ਹਨ।

 ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਥਾਵਾਂ ‘ਤੇ ਪੋਸਟਰ ਲਾਏ ਗਏ ਹਨ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲਾਪਤਾ ਵਿਧਾਇਕ ਦੇ ਪੋਸਟਰ ਲਗਾਉਣ ਵਾਲੇ ਸੋਹਨ ਲਾਲ ਗੋਇਲ ਅਤੇ ਉਨ੍ਹਾਂ ਦੇ ਸਮਰਥਕ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕਰਦੇ ਆਏ ਹਨ। ਇਨ੍ਹਾਂ ਵਿਧਾਨ ਸਭਾ ਵਿੱਚ ਚੋਣਾਂ ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ, ਪਰ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

ਜਦਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਪੁੱਤਰਾਂ ਵੱਲੋਂ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਇਸ ਕਾਰਨ ਉਨ੍ਹਾਂ ਵਿਧਾਇਕ ਨਾਲ ਕਈ ਵਾਰ ਮੁਲਾਕਾਤ ਕਰਨ ਦੀ ਗੱਲ ਕੀਤੀ ਹੈ, ਪਰ ਵਿਧਾਇਕ ਵੱਲੋਂ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ ਸੀ। ਜਿਸ ਕਾਰਨ ਉਨ੍ਹਾਂ ਲਾਪਤਾ ਵਿਧਾਇਕ ਦੇ ਪੋਸਟਰ ਲਾਏ ਹਨ। ਜਦਕਿ ਸੋਹਣ ਲਾਲ ਦੇ ਸਮਰਥਕ ਵਿਜੇ ਕੁਮਾਰ ਨੇ ਦੱਸਿਆ ਕਿ ਸੋਹਨ ਲਾਲ ਨੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ‘ਚ ਹਨ ਤੇ ਉਹ ਸ਼ੁਰੂ ਤੋਂ ਹੀ ਪਾਰਟੀ ਦਾ ਪ੍ਰਚਾਰ ਕਰਦੇ ਆ ਰਹੇ ਹਨ। ਜਦਕਿ ਉਨ੍ਹਾਂ ਦੱਸਿਆ ਕਿ ਸੋਹਨ ਲਾਲ ਦੀ ਸਥਾਨਕ ਵਿਧਾਇਕ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਗਈ।

ਉਨ੍ਹਾਂ ਇਸ ਸਾਰੇ ਮਾਮਲੇ ‘ਤੇ ਸਥਾਨਕ ਵਿਧਾਇਕ ਲਾਭ ਸਿੰਘ ਉਗੋਕੇ, ਧਰਮਪਾਲ ਸ਼ਰਮਾ, ਨਰਾਇਣ ਸਿੰਘ ਧਨੇਰ, ਮਨੀਸ਼ ਗਰਗ, ਤੇਜਿੰਦਰ ਸਿੰਘ ਢਿਲਵਾਂ ਦੇ ਸਮਰਥਕਾਂ ਨੂੰ ਦੱਸਿਆ ਕਿ ਵਿਧਾਇਕ ਪੂਰਾ ਹਫ਼ਤਾ ਲੋਕਾਂ ਦੀ ਸੇਵਾ ਕਰਦੇ ਹਨ। ਉਹ ਪੂਰਾ ਹਫ਼ਤਾ ਦਫ਼ਤਰ ਅਤੇ ਸਥਾਨਕ ਰਿਹਾਇਸ਼ ‘ਤੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਮੀਟਿੰਗ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਜਾਣਾ ਹੈ ਪਰ ਬਾਕੀ ਦਿਨ ਸਥਾਨਕ ਵਿਧਾਇਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ।

Leave a Reply

Your email address will not be published.

Back to top button