
ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਜਲੰਧਰ, ਅੰਮ੍ਰਿਤਸਰ, ਪਟਿਆਲਾ, ਹੁਸ਼ਿਆਰਪੁਰ, ਸੰਗਰੂਰ ਤੇ ਸੂਬੇ ਦੇ ਹੋਰ ਜ਼ਿਲ੍ਹਿਆਂ ‘ਚ 1629 ਨਵੇਂ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਦੇ ਹਸਤਾਖ਼ਰ ਹੇਠ ਲਿਸਟ ਜਾਰੀ ਹੋਈ ਹੈ। ਇਕੱਲੇ ਅੰਮ੍ਰਿਤਸਰ ‘ਚ 80 ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਸਰਕਲ ਇੰਚਾਰਜ ਦੀ ਪੋਸਟ ਖ਼ਤਮ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਵੀ ਬਲਾਕ ਪ੍ਰਧਾਨ ਬਣਾਏ ਗਏ ਹਨ।