
ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਰਕਰਾਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਬਲਾਕ ਤੇ ਸਰਕਰ ਇੰਚਾਰਜਾਂ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਤੁਰੰਤ ਪ੍ਰਭਾਵ ਨਾਲ ਪੰਜਾਬ ਸੂਬੇ ਦੇ ਸਾਰੇ ਬਲਾਕ ਇੰਚਾਰਜਾਂ ਤੇ ਸਰਕਲ ਇੰਚਾਰਜਾਂ ਦੇ ਅਹੁਦਿਆਂ ਨੂੰ ਆਮ ਆਦਮੀ ਪਾਰਟੀ ਭੰਗ ਕਰਦੀ ਹੈ। ਇਸ ਦੇ ਨਾਲ ਹੀ ਦੱਸਿਆਗਿਆ ਕਿ ਜਲਦ ਨਵੇਂ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਜਾਵੇਗੀ।