
ਅਰਵਿੰਦ ਕੇਜਰੀਵਾਲ ਇਸ ਸਮੇਂ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਦਿੱਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।
ਕੇਜਰੀਵਾਲ ਸਰਕਾਰ ‘ਚ ਮੰਤਰੀ ਰਾਜਕੁਮਾਰ ਆਨੰਦ (rajkumar anand) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਨ੍ਹਾਂ ਨੇ ਅਸਤੀਫਾ ਕਿਉਂ ਦਿੱਤਾ ਹੈ। ਉਹ ਦਿੱਲੀ ਸਰਕਾਰ ‘ਚ ਸਮਾਜ ਕਲਿਆਣ ਮੰਤਰੀ ਦੇ ਅਹੁਦੇ ‘ਤੇ ਕੰਮ ਕਰ ਰਹੇ ਹਨ।
ਰਾਜਕੁਮਾਰ ਆਨੰਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਜਨਮ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ‘ਚੋਂ ਹੋਇਆ ਸੀ ਪਰ ਅੱਜ ਇਹ ਪਾਰਟੀ ਖੁਦ ਭ੍ਰਿਸ਼ਟਾਚਾਰ ਦੀ ਦਲਦਲ ‘ਚ ਫਸ ਚੁੱਕੀ ਹੈ। ਇਸ ਸਰਕਾਰ ‘ਚ ਮੰਤਰੀ ਵਜੋਂ ਕੰਮ ਕਰਨਾ ਮੇਰੇ ਲਈ ਅਸਹਿਜ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਪਾਰਟੀ, ਸਰਕਾਰ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ, ਕਿਉਂਕਿ ਮੈਂ ਨਹੀਂ ਚਾਹੁੰਦਾ ਕਿ ਮੇਰਾ ਨਾਂ ਭ੍ਰਿਸ਼ਟਾਚਾਰਾਂ ‘ਚ ਜੁੜਿਆ ਹੋਵੇ।