ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਸਨਮਾਨ ਵਿੱਚ ਇੱਕ ਮਹੱਤਵਪੂਰਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਆਪ ਨੇ ਗ੍ਰੰਥੀ-ਪੁਜਾਰੀ ਸਨਮਾਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਜੇਕਰ ਆਮ ਆਦਮੀ ਪਾਰਟੀ ਇਸ ਵਾਰ ਚੋਣਾਂ ਜਿੱਤਦੀ ਹੈ ਤਾਂ ਦਿੱਲੀ ਦੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਸੇਵਾ ਕਰਨ ਵਾਲੇ ਸਾਰੇ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18,000 ਰੁਪਏ ਸਨਮਾਨ ਭੱਤਾ ਦੇਣ ਦਾ ਐਲਾਨ ਕੀਤਾ ਹੈ।