
ਅਰਵਿੰਦ ਕੇਜਰੀਵਾਲ ਨੂੰ ED ਨੇ ਨੋਟਿਸ ਭੇਜਿਆ ਹੈ ਅਤੇ 2 ਨਵੰਬਰ ਨੂੰ ਪੁੱਛਗਿੱਛ ਲਈ ਸੱਦਿਆ ਹੈ। ਦਿੱਲੀ ਦੀ ਨਵੀਂ ਸ਼ਰਾਬ ਨੀਤੀ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ਵਿੱਚ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਹੀ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਜ਼ਮਾਨਤ ਲਈ ਸੁਪਰੀਮ ਕੋਰਟ ਪਹੁੰਚੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਨਵੀਂ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ‘ਚ ਪੁੱਛਗਿੱਛ ਲਈ ਨੋਟਿਸ ਭੇਜਿਆ ਗਿਆ ਹੈ।