Punjab
‘ਆਪ’ ਖ਼ਿਲਾਫ਼ ਔਰਤਾਂ ਦਾ ਮੋਰਚਾ, ਜੰਮ ਕੇ ਪਿੱਟ ਸਿਆਪਾ, ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੁਜ਼ਾਹਰਾ
Women's front against 'AAP', protest by blowing up the effigy of Chief Minister

ਬਠਿੰਡਾ ਵਿੱਚ ਭਾਜਪਾ ਮਹਿਲਾ ਵਿੰਗ ਵੱਲੋਂ ‘ਆਪ’ ਸਰਕਾਰ ਦੇ ਖ਼ਿਲਾਫ਼ ਜੰਮ ਕੇ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ ਗਿਆ।
ਇਸ ਰੋਸ ਪ੍ਰਦਰਸ਼ਨ ਵਿੱਚ ਬਠਿੰਡਾ ਦੀ ਵੱਖ-ਵੱਖ ਥਾਵਾਂ ਤੋਂ ਇਕੱਠੀਆਂ ਹੋਈਆਂ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਦੇ ਵਿੱਚ ਆਉਣ ਤੋਂ ਪਹਿਲਾਂ ਬਹੁਤ ਸਾਰੇ ਵਾਅਦੇ ਕੀਤੇ ਸੀ ਜਿਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ।
ਸਗੋਂ ਗਰੀਬ ਪਰਿਵਾਰਾਂ ਦੇ ਆਟਾ-ਦਾਲ ਕਾਰਡ ਕਨੈਕਸ਼ਨ ਵੀ ਕੱਟ ਦਿੱਤੇ ਹਨ ਜਿਸ ਕਰਕੇ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਦੇ ਧੱਕੇ ਖਾਣੇ ਪੈ ਰਹੇ ਹਨ। ਧਰਨੇ ਵਿੱਚ ਸ਼ਾਮਲ ਮਹਿਲਾਵਾਂ ਨੇ ਆਪਣਾ ਦਰਦ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਜੇਕਰ ਹੁਣ ‘ਆਪ’ ਆਗੂਆਂ ਵੱਲੋਂ ਵੋਟ ਮੰਗੀ ਗਈ ਤਾਂ ਉਸੇ ਝਾੜੂ ਦੇ ਨਾਲ ‘ਆਪ’ ਆਗੂਆਂ ਦਾ ਕੁਟਾਪਾ ਕਰਾਂਗੇ।