
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਸਾਜਣਾ ਦਿਵਸ ਦੇ 300 ਸਾਲਾ ਮੌਕੇ ਅਕਾਲੀ ਸਰਕਾਰ ਵੱਲੋਂ ਅੰਮ੍ਰਿਤਸਰ ਵਿਚ ਪੰਜ ਪਿਆਰਿਆਂ ਦੇ ਨਾਂ ’ਤੇ ਪੰਜ ਸਿਹਤ ਕੇਂਦਰ ਸਥਾਪਤ ਕੀਤੇ ਗਏ ਸਨ, ਜਿਨ੍ਹਾਂ ਨੂੰ ਆਮ ਆਦਮੀ ਕਲੀਨਿਕ ਵਜੋਂ ਬਦਲ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖ ਕੌਮ ਦੀਆਂ ਯਾਦਗਾਰਾਂ ਦੀ ਤੌਹੀਨ ਕੀਤੀ ਹੈ।