Punjab

ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਵਿਆਹ ਸਮਾਗਮ ‘ਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ

Aam Aadmi Party Sarpanch shot dead at wedding function

Aam Aadmi Party Sarpanch shot dead at wedding function

ਤਰਨਤਾਰਨ ਅਧੀਨ ਆਉਂਦੇ ਪਿੰਡ ਠੱਠੀਆਂ ਮਹੰਤਾਂ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦਾ ਇਕ ਵਿਆਹ ਸਮਾਗਮ ਵਿਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਨੂੰ ਲੈ ਕੇ ਵਿਆਹ ਦੀਆਂ ਖੁਸ਼ੀਆਂ ਜਿੱਥੇ ਧਰੀਆਂ ਧਰਾਈਆਂ ਰਹਿ ਗਈਆਂ, ਉੱਥੇ ਹੀ ਬਰਾਤ ਵਿਚ ਚੀਕ ਚਿਹਾੜਾ ਮੱਚ ਗਿਆ।

 

ਇਸ ਗੋਲੀਬਾਰੀ ਦੌਰਾਨ ਸਰਪੰਚ ਦਾ ਇਕ ਹੋਰ ਸਾਥੀ ਵੀ ਜ਼ਖਮੀ ਹੋ ਗਿਆ ਹੈ। ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਅਣਪਛਾਤਾ ਵਿਅਕਤੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਫਾਇਰਿੰਗ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਤੋਂ ਮੌਜੂਦਾ ਸਰਪੰਚ ਹਰਭਿੰਦਰ ਸਿੰਘ (45) ਪੁੱਤਰ ਇਕਬਾਲ ਸਿੰਘ ਪਿੰਡ ਦੇ ਹੀ ਨਿਵਾਸੀ ਸੇਵਕ ਸਿੰਘ ਦੇ ਬੇਟੇ ਦੇ ਵਿਆਹ ਸਮਾਗਮ ਵਿਚ ਹਾਜ਼ਰੀ ਭਰਨ ਆਇਆ ਸੀ।

ਇਸ ਦੌਰਾਨ ਜਦੋਂ ਹਰਪਿੰਦਰ ਸਿੰਘ ਸਟੇਜ ਉੱਪਰ ਆਪਣੇ ਹੋਰ ਸਾਥੀਆਂ ਅਤੇ ਰਿਸ਼ਤੇਦਾਰਾਂ ਸਮੇਤ ਨੱਚ ਰਹੇ ਸਨ ਤਾਂ ਇਕ ਅਨਪਛਾਤੇ ਵਿਅਕਤੀ ਵੱਲੋਂ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਜਿਸ ਦੇ ਚੱਲਦਿਆਂ ਹਰਪਿੰਦਰ ਸਿੰਘ ਦੇ ਢਿੱਡ ਅਤੇ ਸਿਰ ਉੱਪਰ ਗੋਲੀਆਂ ਵੱਜਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

Back to top button