JalandharPunjab

ਆਰਮੀ, ਨੇਵੀ ਅਤੇ ਏਅਰ ਫੋਰਸ ’ਚ ਭਰਤੀ ਹੋਣ ਦੇ ਚਾਹਵਾਨ ਪੁਰਸ਼ ਉਮੀਦਵਾਰ ਪ੍ਰੀ-ਰਿਕਰੂਟਮੈਂਟ ਟਰੇਨਿੰਗ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ’ਚ ਕਰ ਸਕਦੇ ਨੇ ਪਹੁੰਚ ਕਰਨ

ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 73409-82774 ’ਤੇ ਕੀਤਾ ਜਾ ਸਕਦਾ ਸੰਪਰਕ

ਜਲੰਧਰ, ਐਚ ਐਸ ਚਾਵਲਾ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਆਰਮੀ, ਨੇਵੀ  ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੈਨਿਕਾਂ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰ ਲਈ ਯੋਗ ਉਮੀਦਵਾਰਾਂ ਲਈ ਪ੍ਰੀ-ਰਿਕਰੂਟਮੈਂਟ ਟੇ੍ਰਨਿੰਗ ਦਾ ਕੇਡਰ 6 ਨਵੰਬਰ ਤੋਂ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰਮੀ, ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਟ੍ਰੇਨਿੰਗ ਲੈਣ ਦੇ ਚਾਹਵਾਨ ਪੁਰਸ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸ਼ਤਰੀ ਮਾਰਕਿਟ ਜਲੰਧਰ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜਾਂ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਨੁੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 73409-82774 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published.

Back to top button