ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਖੁਦ ਵੀਡੀਓ ਜਾਰੀ ਕਰਕੇ ਸਾਂਝੀ ਕੀਤੀ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ‘ਚ ਚੱਲ ਰਹੇ ਕੌਮੀ ਇਨਸਾਫ ਮੋਰਚਾ ਦੇ ਦੋ ਸਾਲ ਪੂਰਾ ਹੋਣ ‘ਤੇ ਮੋਰਚੇ ‘ਚ ਸ਼ਾਮਿਲ ਹੋਣ ਲਈ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ।ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਰਾਤ ਤੋਂ ਹੀ ਪੂਰੇ ਪਿੰਡ ਦੇ ਵਿੱਚ ਪੁਲਿਸ ਦੇ ਵੱਲੋਂ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਨੇ ਪੂਰੇ ਪਿੰਡ ਨੂੰ ਘੇਰਾ ਪਾਇਆ ਹੋਇਆ ਹੈ ਜਿਸ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਹੋਲ ਬਣਿਆ ਹੋਇਆ ਹੈ। ਤਰਸੇਮ ਸਿੰਘ ਨੇ ਕਿਹਾ ਕਿ ਇਸ ਨਾਲ ਸਰਕਾਰ ਵੱਲੋਂ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਭਗਵੰਤ ਮਾਨ ਸਰਕਾਰ ਡੈਮੋਕਰੇਸੀ ਦਾ ਘਾਣ ਕਰ ਰਹੀ ਹੈ ਕਿ ਲੋਕਾਂ ਨੂੰ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਦੇ ਅਧਿਕਾਰ ਤੋਂ ਵੀ ਵਾਂਝਾ ਕਰਦੇ ਹੋਏ ਇਸ ਤਰ੍ਹਾਂ ਰੋਕ ਲਾਈ ਜਾ ਰਹੀ ਹੈ।