
ਲੁਧਿਆਣਾ ਪੰਜਾਬੀ ਭਵਨ ਦੇ ਬਾਹਰ ਮੁੱਖ ਮੰਤਰੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕੱਚੇ ਅਧਿਆਪਕਾਂ ਉੱਪਰ ਪੁਲਿਸ ਵਲੋਂ ਲਾਠੀਚਾਰਜ ਕੀਤੇ ਜਾਣ ਦੀ ਖ਼ਬਰ ਹੈ। ਇਹ ਪ੍ਰਦਰਸ਼ਨਕਾਰੀ ਗੁਰੂ ਨਾਨਕ ਸਟੇਡੀਅਮ ਵੱਲ ਜਾ ਰਹੇ ਸਨ। ਜਦੋਂ ਮੁੱਖ ਮੰਤਰੀ ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਜਦੋਂ ਪ੍ਰਦਰਸ਼ਨਕਾਰੀ ਨਾ ਮੰਨੇ ਤਾਂ ਤਾਂ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ।
ਇਸ ਦੌਰਾਨ ਅਧਿਆਪਕਾਂ ਦੇ ਸੱਟਾਂ ਵੀ ਲੱਗੀਆਂ ਹਨ ਜਦਕਿ ਕੁਝ ਅਧਿਆਪਕਾਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ ਹੈ।