
ਕੌਮੀ ਜਾਂਚ ਏਜੰਸੀ (ਐਨਆਈਏ) ਦੇ ਮੁਖੀ ਦਿਨਕਰ ਗੁਪਤਾ ਐਤਵਾਰ ਨੂੰ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਏ ਜਾਣ ਪਿੱਛੋਂ ਕੇਂਦਰ ਸਰਕਾਰ ਵਿੱਚ ਡੈਪੂਟੇਸ਼ਨ ’ਤੇ ਜਾਣ ਤੋਂ ਬਾਅਦ ਦਿਨਕਰ ਗੁਪਤਾ ਦੀ ਇਹ ਪਹਿਲੀ ਅੰਮ੍ਰਿਤਸਰ ਫੇਰੀ ਹੈ।
ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੁਰੱਖਿਆ ਘੇਰੇ ਵਿੱਚ ਪੁੱਜੇ ਐਨਆਈਏ ਮੁਖੀ ਦਿਨਕਰ ਗੁਪਤਾ ਨੇ ਇਸ ਦੌਰਾਨ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।