EducationPunjab

ਇਕ ਨਾਮੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ

ਅੰਮ੍ਰਿਤਸਰ ਦੇ ਇਕ ਨਾਮੀ ਸਕੂਲ ਨੂੰ ਉਡਾਉਣ ਦੀ ਧਮਕੀ ਇਸ ’ਤੇ ਅੰਮ੍ਰਿਤਸਰ ਪੁਲਿਸ ਨੇ ਸਕੂਲ ਦੇ ਬਾਹਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਰਾਤ ਨੂੰ ਹੀ ਪੁਲਿਸ ਦੇ ਸਾਈਬਰ ਸੈੱਲ ਨੇ ਵਾਇਰਲ ਹੋਏ ਮੈਸੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਿੰਨ ਘੰਟਿਆਂ ਵਿੱਚ ਹੀ ਪੁਲਿਸ ਨੇ ਮਾਮਲੇ ਨੂੰ ਟਰੇਸ ਕਰ ਲਿਆ। ਇਹ ਅਫਵਾਹ ਸਕੂਲ ਦੇ ਵਿਦਿਆਰਥੀਆਂ ਨੇ ਹੀ ਫੈਲਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਨਾਬਾਲਗ ਸਮਝ ਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਦਾ ਪਰ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇੰਸਟਾਗ੍ਰਾਮ ‘ਤੇ ਇਕ ਮੈਸੇਜ ਵਾਇਰਲ ਹੋਇਆ ਸੀ, ਜਿਸ ‘ਚ 8 ਸਤੰਬਰ ਨੂੰ ਸਕੂਲ ‘ਚ ਗੋਲੀਆਂ ਚਲਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਵਟਸਐਪ ‘ਤੇ ਇਕ ਹੋਰ ਸੰਦੇਸ਼ ਸਾਂਝਾ ਕੀਤਾ ਗਿਆ, ਜਿਸ ‘ਚ 8 ਸਤੰਬਰ ਨੂੰ ਸਕੂਲ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ। ਪੁਲੀਸ ਨੇ ਤੁਰੰਤ ਸੁਰੱਖਿਆ ਲਈ ਸਕੂਲ ਦੇ ਬਾਹਰ ਬਲੈਕ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਤਾਇਨਾਤ ਕਰ ਦਿੱਤੀਆਂ। ਇੰਨਾ ਹੀ ਨਹੀਂ ਸਾਈਬਰ ਸੈੱਲ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਅੰਮ੍ਰਿਤਸਰ ਅਤੇ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਰਾਤੋ-ਰਾਤ ਛਾਪੇਮਾਰੀ ਕੀਤੀ। ਤਿੰਨ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

Leave a Reply

Your email address will not be published.

Back to top button