
SGPC suspends Secretary Pratap Singh over sale of land of historic Gurdwara
ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਜਾਣਕਾਰੀ ਅਨੁਸਾਰ ਗੁਰੂਦੁਆਰਾ ਅੰਬ ਸਾਹਿਬ ਦੀ ਜ਼ਮੀਨ ਨਾਲ ਜੁੜੇ ਘਪਲੇ ਦੇ ਮਾਮਲੇ ‘ਚ ਗਠਿਤ ਕੀਤੀ ਸਬ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ ਐਡਵੋਕੇਟ ਧਾਮੀ ਨੇ ਕਾਰਵਾਈ ਕਰਦਿਆਂ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਅੰਬ ਸਾਹਿਬ ਦੀ ਜਮੀਨ ਘੁਟਾਲੇ ਵਿੱਚ ਬਣਾਈ ਗਈ ਸਬ ਕਮੇਟੀ ਦੀ ਰਿਪੋਰਟ ਤੋਂ ਬਾਅਦ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਚਿੱਠੀ ਉਤੇ ਪ੍ਰਤਾਪ ਸਿੰਘ ਦੇ ਸਾਇਨ ਹੋਏ ਸਨ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਮੇਟੀ ਦੀ ਸਿਫਾਰਿਸ਼ ਉਤੇ ਪ੍ਰਤਾਪ ਸਿੰਘ ਨੂੰ ਸਸਪੈਂਡ ਕੀਤਾ ਹੈ।









