ਫਿਰੋਜ਼ਪੁਰ ਦੇ ਪਿੰਡ ਭਾਵੜਾ ਵਿਚ ਮਾਮੂਲੀ ਬਹਿਸ ਦੇ ਬਾਅਦ ਹੋਈ ਫਾਇਰਿੰਗ ਵਿਚ ਦੋ ਭਰਾਵਾਂ ਦੀ ਮੌਤ ਹੋ ਗਈ। ਬਹਿਸ ਮੋਬਾਈਲ ਨੂੰ ਲੈ ਕੇ ਹੋਈ ਸੀ ਜਿਸ ਦੇ ਬਾਅਦ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ। ਗੋਲੀ ਲੱਗਣ ਨਾਲ ਫਰੀਦਕੋਟ ਦੇ ਪਿੰਡ ਅਰਾਈਆਂਵਾਲਾ ਦੇ ਦੋ ਸਕੇ ਭਰਾਵਾਂ ਜ਼ਖਮੀ ਹੋ ਗਏ।
ਜ਼ਖਮੀ ਹਾਲਤ ਵਿਚ ਦੋਵਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਭਰਾਵਾਂ ਦੀ ਪਛਾਣ ਜਗਦੀਸ਼ ਸਿੰਘ (34) ਤੇ ਕੁਲਦੀਪ ਸਿੰਘ (36) ਪੁੱਤਰ ਸੋਹਨ ਸਿੰਘ ਵਜੋਂ ਹੋਈ ਹੈ। ਘਟਨਾ ਸ਼ਾਮ ਲਗਭਗ 7 ਵਜੇ ਦੀ ਦੱਸੀ ਜਾ ਰਹੀ ਹੈ।