Jalandhar

ਜਲੰਧਰ ‘ਚ ਛੋਟੇ ਥਾਣੇਦਾਰ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

In Jalandhar, a small police officer was caught red-handed while accepting a bribe of 10,000 rupees

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜਲੰਧਰ ਦੇ ਥਾਣਾ ਫਿਲੌਰ ਵਿਖੇ ਤਾਇਨਾਤ ਏਐੱਸਆਈ ਹਰਭਜਨ ਲਾਲ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸ਼ਿੰਦੂ ਵਾਸੀ ਪਿੰਡ ਨੰਗਲ ਤਹਿਸੀਲ ਫਿਲੌਰ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਖਿਲਾਫ਼ ਦਰਜ ਪੁਲਿਸ ਕੇਸ ਦੀ ਜਾਂਚ ਦੌਰਾਨ ਕੇਸ ’ਚੋਂ ਨਾਮ ਕੱਢਣ ਬਦਲੇ ਉਕਤ ਏਐੱਸਆਈ ਨੇ ਉਸ ਕੋਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 50,000 ਰੁਪਏ ’ਚ ਤੈਅ ਹੋਇਆ ਹੈ। ਉਸ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਪਹਿਲਾਂ ਹੀ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

Back to top button