ਤੇਲੰਗਾਨਾ ਦੇ ਸਿਕੰਦਰਾਬਾਦ ਸ਼ਹਿਰ ਵਿੱਚ ਮੰਗਲਵਾਰ ਤੜਕੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਗਰਾਉਂਡ ਫਲੋਰ ‘ਤੇ ਸਥਿਤ ਇਲੈਕਟ੍ਰਿਕ ਸਕੂਟਰ ਰੀਚਾਰਜਿੰਗ ਯੂਨਿਟ ‘ਚ ਅੱਗ ਲੱਗ ਗਈ। ਧੂੰਏਂ ਕਾਰਨ ਪਹਿਲੀ ਅਤੇ ਦੂਜੀ ਮੰਜ਼ਿਲ ‘ਤੇ ਲੋਕਾਂ ਦਾ ਦਮ ਘੁੱਟ ਗਿਆ।
ਹੈਦਰਾਬਾਦ ਦੇ ਕਮਿਸ਼ਨਰ ਸੀਵੀ ਆਨੰਦ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇਮਾਰਤ ਤੋਂ ਛਾਲ ਮਾਰ ਦਿੱਤੀ।
ਸਥਾਨਕ ਲੋਕਾਂ ਨੇ ਉਨ੍ਹਾਂ ਨੂੰ ਬਚਾਇਆ। ਕੁਝ ਲੋਕਾਂ ਨੂੰ ਹਸਪਤਾਲ ‘ਚ ਭਰਤੀ ਵੀ ਕਰਵਾਇਆ ਗਿਆ ਹੈ।
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਰੂਬੀ ਹੋਟਲ ਦੀ ਬਿਲਡਿੰਗ ਦੇ ਬੇਸਮੈਂਟ ‘ਚ ਇਲੈਕਟ੍ਰਿਕ ਵਾਹਨਾਂ ਦਾ ਸ਼ੋਅਰੂਮ ਹੈ।
ਇਸ ਸ਼ੋਅਰੂਮ ਦੇ ਚਾਰਜਿੰਗ ਯੂਨਿਟ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਅਤੇ ਪੂਰੀ ਇਮਾਰਤ ਵਿੱਚ ਧੂੰਆਂ ਫੈਲ ਗਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਸੀਪੀ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹੋਟਲ ਵਿੱਚ ਕਰੀਬ 20-25 ਲੋਕ ਠਹਿਰੇ ਹੋਏ ਸਨ। ਮਰਨ ਵਾਲਿਆਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ।