IndiaPunjab

ਇਹ ਸੀਨੀਅਰ ਜੱਜ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ

ਸੁਪਰੀਮ ਕੋਰਟ ਕੌਲਿਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਖਾਲੀ ਹੈ। ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਇਸ ਵੇਲੇ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵੱਜੋਂ ਚਾਰਜ ਸੰਭਾਲ ਰਹੇ ਹਨ।

ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ‘ਤੇ ਨਿਯੁਕਤੀ ਦੀ ਸਿਫ਼ਾਰਸ਼ ਵੀ ਕੀਤੀ ਹੈ।

ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਮੋਸਟ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ।

Back to top button