ਇੰਗਲੈਂਡ ‘ਚ ਗੈਰ-ਕਾਨੂੰਨੀ ਕੰਮ ਕਰਦੇ ਭਾਰਤੀ 11 ਪੁਰਸ਼ ਅਤੇ ਇੱਕ ਔਰਤ ਗ੍ਰਿਫਤਾਰ
11 Indian men and one woman arrested for illegal work in England
ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ 12 ਭਾਰਤੀ ਨਾਗਰਿਕਾਂ ਨੂੰ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਇੱਕ ਗੱਦੇ ਅਤੇ ਕੇਕ ਫੈਕਟਰੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 11 ਪੁਰਸ਼ ਅਤੇ ਇੱਕ ਔਰਤ ਹੈ। ਫਿਲਹਾਲ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰਿਟੇਨ ਦੇ ਗ੍ਰਹਿ ਦਫਤਰ ਦੇ ਇੱਕ ਬਿਆਨ ਦੇ ਅਨੁਸਾਰ, ਇਮੀਗ੍ਰੇਸ਼ਨ ਇਨਫੋਰਸਮੈਂਟ ਅਫਸਰਾਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ਵਿਚ ਗੱਦੇ ਦੇ ਕਾਰੋਬਾਰ ਨਾਲ ਜੁੜੇ ਇੱਕ ਯੂਨਿਟ ‘ਤੇ ਛਾਪਾ ਮਾਰਿਆ ਹੈ। ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ।
ਬਿਆਨ ਮੁਤਾਬਕ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ‘ਚ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਹਿ ਦਫਤਰ ਦੇ ਅਨੁਸਾਰ, ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।
ਇਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਬਰਤਾਨੀਆ ਤੋਂ ਕੱਢਣ ਜਾਂ ਭਾਰਤ ਡਿਪੋਰਟ ਕਰਨ ਬਾਰੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ ‘ਤੇ ਹੋਮ ਆਫਿਸ ਨੂੰ ਰਿਪੋਰਟ ਕਰਨ।