
ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਇਸ ਕੜੀ ਵਿੱਚ ਹੁਣ ਇਕ ਹੋਰ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਤੋਂ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਲਈ ਇਹ ਖ਼ਬਰ ਬੁਰੀ ਖ਼ਬਰ ਹੈ। ਤਣਾਅ ਦਰਮਿਆਨ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਇਸ ਦੇ ਨਾਲ ਹੀ ਕੈਨੇਡਾ ਨੇ ਬੇਂਗਲੁਰੂ, ਚੰਡੀਗੜ੍ਹ ਅਤੇ ਮੁੰਬਈ ਵਿੱਚ ਵੀਜ਼ਾ ਅਤੇ ਨਿੱਜੀ ਕੌਂਸਲਰ ਸੇਵਾਵਾਂ (visa consular services) ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ।
ਮੀਡੀਆ ਰਿਪੋਰਟਸ ਮੁਤਾਬਕ ਵੀਜ਼ਾ ਦੇ ਚਾਹਵਾਨ ਲੋਕਾਂ ਨੂੰ ਹੁਣ ਵੀਜ਼ਾ ਪ੍ਰੋਸੈਸਿੰਗ ਕਰਵਾਉਣ ਲਈ ਦਿੱਲੀ ਜਾਣਾ ਪਵੇਗਾ। 19 ਅਕਤੂਬਰ ਨੂੰ ਅਪਡੇਟ ਕੀਤੀ ਗਈ ਭਾਰਤ ਲਈ ਆਪਣੀ ਟਰੈਵਲ ਐਡਵਾਇਜ਼ਰੀ ਕੈਨੇਡਾ ਨੇ ਕਿਹਾ, ‘ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ, ਰਵਾਇਤੀ ਮੀਡੀਆ ਅਤੇ ਸੋਸ਼ਲ ਮੀਡੀਆ ਵਿੱਚ ਕੈਨੇਡਾ ਪ੍ਰਤੀ ਵਿਰੋਧ ਅਤੇ ਕੁਝ ਨਕਾਰਾਤਮਕ ਭਾਵਨਾਵਾਂ ਹਨ। ਕੈਨੇਡਾ ਵਿਰੋਧੀ ਪ੍ਰਦਰਸ਼ਨਾਂ ਸਮੇਤ ਹੋਰ ਪ੍ਰਦਰਸ਼ਨ ਹੋ ਸਕਦੇ ਹਨ, ਅਤੇ ਕੈਨੇਡੀਅਨਾਂ ਨੂੰ ਧਮਕੀਆਂ ਜਾਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।”
One Comment