
ਇੰਨੋਸੈਂਟ ਹਾਰਟਸ ਗਰੁੱਪ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਕੀਤਾ ਖੂਨਦਾਨ
ਇੰਨੋਸੈਂਟ ਹਾਰਟਸ ਗਰੁੱਪ ਦੇ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵਿਰਸਾ ਵਿਹਾਰ ਵਿੱਚ ਲਗਾਏ ਗਏ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਕੇ ਆਪਣਾ ਅਹਿਮ ਯੋਗਦਾਨ ਪਾਇਆ। ਇਹ ਕੈਂਪ ਦੋਆਬਾ ਹਸਪਤਾਲ ਖੂਨਦਾਨ ਕੇਂਦਰ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਗਿਆ। ਇਸ ਮੌਕੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਰਜਿਸਟਰਾਰ ਸ੍ਰੀ ਰਜਨੀਸ਼ ਸ਼ਰਮਾ ਹਾਜ਼ਰ ਸਨ, ਜਿਨ੍ਹਾਂ ਦੀ ਹੌਸਲਾ ਅਫਜ਼ਾਈ ਨਾਲ ਇੰਨੋਸੈਂਟ ਹਾਰਟਸ ਦੇ 25 ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਖੂਨਦਾਨ ਕੀਤਾ।
ਇੰਨੋਸੈਂਟ ਹਾਰਟਸ ਗਰੁੱਪ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ | ਇਹ ਸਮਾਜ ਸੇਵਾ ਦਾ ਅਹਿਮ ਹਿੱਸਾ ਹੈ। ਇਸ ਕੈਂਪ ਵਿੱਚ ਭਾਗ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਸਾਰਿਆਂ ਨੂੰ ਲੋੜ ਅਨੁਸਾਰ ਖੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਤੁਹਾਡਾ ਖੂਨਦਾਨ ਕਿਸੇ ਦੀ ਜ਼ਿੰਦਗੀ ਲਈ ਵਰਦਾਨ ਸਾਬਤ ਹੋ ਸਕਦਾ ਹੈ। ਖੂਨਦਾਨ ਕਰਕੇ ਕਈ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਬੋਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਦੁਆਰਾ ਪ੍ਰਬੰਧਿਤ ਇੰਨੋਸੈਂਟ ਹਾਰਟਸ ਗਰੁੱਪ ਹਮੇਸ਼ਾ ਹੀ ਸਮਾਜ ਸੇਵਾ ਲਈ ਯਤਨਸ਼ੀਲ ਰਿਹਾ ਹੈ।