ਇੰਨੋਸੈਂਟ ਹਾਰਟਸ ਦਾ ਸਾਇੰਸ ਮਾਡਲ ਸੀ.ਬੀ.ਐੱਸ.ਈ. ਖੇਤਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਰਾਸ਼ਟਰੀ ਪੱਧਰ ਲਈ ਚੁਣਿਆ ਗਿਆ
ਇੰਨੋਸੈਂਟ ਹਾਰਟਸ ਦੇ ਭੌਤਿਕ ਵਿਗਿਆਨ ਦੇ ਅਧਿਆਪਕ ਅਮਿਤ ਕੁਮਾਰ ਦੀ ਅਗਵਾਈ ਹੇਠ ਅੱਠਵੀਂ ਜਮਾਤ ਦੇ 2 ਵਿਦਿਆਰਥੀਆਂ ਕੁੰਸ਼ ਬਾਹਰੀ ਅਤੇ ਅਥਰਵ ਭਾਰਦਵਾਜ ਦੁਆਰਾ ਤਿਆਰ ਕੀਤਾ ਗਿਆ ਵਿਗਿਆਨ ਮਾਡਲ “ਥਰਡ ਆਈ”ਸੀ.ਬੀ.ਐੱਸ.ਈ. ਖੇਤਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਰਾਸ਼ਟਰੀ ਪੱਧਰ ਲਈ ਚੁਣਿਆ ਗਿਆ ਸੀ। ਇਹ ਪ੍ਰਦਰਸ਼ਨੀ ਬੀਸੀਐਮ ਆਰੀਆ ਸਕੂਲ ਵੱਲੋਂ ਲੁਧਿਆਣਾ ਕੈਂਪਸ ਵਿੱਚ ਸੀ.ਬੀ.ਐੱਸ.ਈ. ਵੱਲੋਂ “ਟੈਕਨਾਲੋਜੀ ਅਤੇ ਟੁਆਏ” ਵਿਸ਼ੇ ‘ਤੇ ਦੋ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਸੀ.ਬੀ.ਐੱਸ.ਈ. ਦੀਆਂ ਹਦਾਇਤਾਂ ਅਨੁਸਾਰ ਜੂਨੀਅਰ ਅਤੇ ਸੀਨੀਅਰ ਵਰਗ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੁਰੱਖਿਆ ਦੇ ਅਨੁਕੂਲ ਸਮੱਗਰੀ ਅਤੇ ਪ੍ਰਭਾਵਸ਼ਾਲੀ ਤਕਨੀਕਾਂ ਦੀ ਵਰਤੋਂ ਕੀਤੀ। ਇਸ ਪ੍ਰਦਰਸ਼ਨੀ ਵਿੱਚ 74 ਦੇ ਕਰੀਬ ਸਕੂਲਾਂ ਨੇ ਭਾਗ ਲਿਆ।ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਪ੍ਰੋਜੈਕਟ ਸਬ-ਥੀਮ “ਟਰਾਂਸਪੋਰਟ ਅਤੇ ਇਨੋਵੇਸ਼ਨ” ਪਹਿਲੇ ਸਥਾਨ ‘ਤੇ ਰਿਹਾ, ਜਿਸ ਦੀ ਜੱਜਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਇਸ ਪ੍ਰੋਜੈਕਟ ਨੂੰ ਹੁਣ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਈ ਭੇਜਿਆ ਜਾਵੇਗਾ।ਹਾਰਟਸ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਅਧਿਆਪਕ ਸ਼੍ਰੀ ਅਮਿਤ ਕੁਮਾਰ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ‘ਤੇ ਵਧਾਈ ਦਿੱਤੀ ਅਤੇ ਅਗਲੇ ਪੜਾਅ ਲਈ ਸ਼ੁੱਭਕਾਮਨਾਵਾਂ ਦਿੱਤੀਆਂ।