
ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਕਪੂਰਥਲਾ ਰੋਡ ਤੇ ਨੂਰਪੁਰ) ‘ਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਜਗਾਉਣ ਲਈ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ। ਵਿਦਿਆਰਥੀਆਂ ਲਈ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ, ਲੇਖ ਲਿਖਣ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। 7ਵੀਂ ਤੋਂ 10ਵੀਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸਕਿੱਟ ਰਾਹੀਂ ਸੜਕੀ ਚਿੰਨ੍ਹਾਂ, ਨਿਯਮਾਂ ਦੀ ਮਹੱਤਤਾ ਨੂੰ ਦਰਸਾਇਆ। ਸਕੂਲੀ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਲਈ ਲੈਕਚਰ ਵੀ ਕਰਵਾਇਆ ਗਿਆ। ਵਿਦਿਆਰਥੀਆਂ, ਡਰਾਈਵਰਾਂ ਤੇ ਕੰਡਕਟਰਾਂ ਨੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਲਿਆ। ਇੰਨੋਸੈਂਟ ਹਾਰਟਸ ਦੇ ਸਾਰੇ ਸਕੂਲਾਂ ਦੇ ਪਿੰ੍ਸੀਪਲਾਂ ਨੇ ਵਿਦਿਆਰਥੀਆਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਪੇ੍ਰਿਆ।