
ਇੰਨੋਸੈਂਟ ਹਾਰਟਸ ਦੇ ‘ਹੈਲਥ ਐਂਡ ਵੈਲਨੈੱਸ ਕਲੱਬ’ ਨੇ ਮਨਾਇਆ ‘ਵਿਸ਼ਵ ਮਲੇਰੀਆ ਦਿਵਸ’
ਇੰਨੋਸੈਂਟ ਹਾਰਟਸ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਨੂਰਪੁਰ ਰੋਡ, ਕੈਂਟ ਜੰਡਿਆਲਾ ਰੋਡ ਅਤੇ ਕਪੂਰਥਲਾ ਰੋਡ) ਦੇ ਪੰਜਾਂ ਸਕੂਲਾਂ ਵਿੱਚ ‘ਹੈਲਥ ਐਂਡ ਵੈਲਨੈੱਸ ਕਲੱਬ’ ਦੇ ਵਿਦਿਆਰਥੀਆਂ ਵੱਲੋਂ ‘ਵਿਸ਼ਵ ਮਲੇਰੀਆ ਦਿਵਸ’ ਮਨਾਇਆ ਗਿਆ। ਇਸ ਦਿਵਸ ਨੂੰ ਮਨਾਉਣ ਦਾ ਮਕਸਦ ਵਿਦਿਆਰਥੀਆਂ ਨੂੰ ਮਲੇਰੀਆ ਵਰਗੀਆਂ ਜਾਨਲੇਵਾ ਬਿਮਾਰੀਆਂ ਤੋਂ ਜਾਣੂੰ ਕਰਵਾਉਣਾ ਸੀ।ਇਸ ਮੌਕੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕੀਤਾ, ਜਿਸ ਵਿੱਚ ਵਿਦਿਆਰਥੀਆਂ ਨੇ ਮਲੇਰੀਆ ਦੇ ਲੱਛਣਾਂ, ਕਾਰਨਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ | ਸੰਬੰਧਤ ਕਲੱਬ ਦੇ ਵਿਦਿਆਰਥੀਆਂ ਵੱਲੋਂ ਮਲੇਰੀਆ ਵਰਗੀ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਬਣਾਏ ਗਏ ਸਨ, ਜਿਨ੍ਹਾਂ ’ਤੇ ਹੋਰ ਵਿਦਿਆਰਥੀਆਂ ਨੂੰ ਮਲੇਰੀਆ, ਸੰਕਰਮਿਤ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀ ਬਿਮਾਰੀ ਬਾਰੇ ਜਾਗਰੂਕ ਕਰਨ ਲਈ ਸਲੋਗਨ ਲਿਖੇ ਹੋਏ ਸਨ।ਇਸ ਨੁੱਕੜ ਨਾਟਕ ਰਾਹੀਂ ਸਿਹਤਮੰਦ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਜੀਵਨ ਸ਼ੈਲੀ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਿਹਤਮੰਦ ਜੀਵਨ ਜਿਊਣ ਲਈ ਸਿਹਤਮੰਦ ਜੀਵਨ ਸ਼ੈਲੀ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ ਅਤੇ ਆਪਣੇ ਆਪ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰੱਖਣਾ ਹੈ ਕਿਉਂਕਿ ਸਿਹਤਮੰਦ ਵਾਤਾਵਰਣ, ਚੰਗੀ ਖੁਰਾਕ, ਸਰੀਰਕ ਕਸਰਤ, ਨਿੱਜੀ ਸਵੱਛਤਾ ਅਤੇ ਸੁਰੱਖਿਅਤ ਵਾਤਾਵਰਣ ਹੀ ਸਾਨੂੰ ਕਈ ਮਾਰੂ ਬਿਮਾਰੀਆਂ ਤੋਂ ਬਚਾ ਸਕਦਾ ਹੈ।