
CM ਨੇ ਹੁਣ ਵੀ ਜਵਾਬ ਨਹੀਂ ਦਿੱਤਾ ਤਾਂ ਕਾਰਵਾਈ ਲਏ ਰਹੇ ਤਿਆਰ-ਰਾਜਪਾਲ
ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਦੀ ਕੁੜੱਤਣ ਹਰ ਲੰਘਦੇ ਦਿਨ ਨਾਲ ਵਧਦੀ ਜਾ ਰਹੀ ਹੈ। ਹੁਣ ਗਵਰਨਰ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਉਣ ਤੱਕ ਦੀ ਧਮਕੀ ਦੇਣ ਤੱਕ ਮਾਮਲਾ ਪਹੁੰਚ ਗਿਆ ਹੈ। ਇਸ ਤੋਂ ਬਾਅਦ ਆਪ ਨੇ ਨੁਮਾਇੰਦਿਆਂ ਵੱਲੋਂ ਇਸ ਦਾ ਜਵਾਬ ਦਿੱਤਾ ਗਿਆ ਹੈ।
ਆਪ ਦੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਟਵੀਟ ਕਰਦਿਆਂ ਕਿਹਾ, ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਿਉਂ ਡਰੀ ਹੋਈ ਹੈ ? ਪਹਿਲਾਂ ਉਨ੍ਹਾਂ ਨੇ ਪਾਰਲੀਮੈਂਟ ਵਿੱਚ #DelhiOrdinance Bill ਨੂੰ ਜ਼ਬਰਦਸਤੀ ਪਾਸ ਕਰਵਾ ਕੇ ਦਿੱਲੀ ਵਿੱਚ ਸਾਡੀ ਚੁਣੀ ਹੋਈ ਸਰਕਾਰ ਦੇ ਜਮਹੂਰੀ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਉਹ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀਆਂ ਧਮਕੀਆਂ ਦੇ ਰਹੇ ਹਨ
ਇਸ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜੂਨ ‘ਚ ਹੋਏ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ‘ਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਦਾ ਦੋਸ਼ ਲਗਾਇਆ ਸੀ।