JalandharEducation

ਇੰਨੋਸੈਂਟ ਹਾਰਟਸ ਸਕੂਲ ਦੇ ਬੱਚਿਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ

ਇੰਨੋਸੈਂਟ ਹਾਰਟਸ ਸਕੂਲ ਦੇ ਬੱਚਿਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ
ਇੰਨੋਸੈਂਟ ਹਾਰਟਸ ਦੇ ਪੰਜਾਂ ਸਕੂਲਾਂ (ਗ੍ਰੀਨ ਮਾਡਲ ਟਾਊਨ, ਲੋਹਾਰਾਂ, ਕੈਂਟ ਜੰਡਿਆਲਾ ਰੋਡ, ਰਾਇਲ ਵਰਲਡ ਅਤੇ ਕਪੂਰਥਲਾ ਰੋਡ) ਦੇ ਇੰਨੋਕਿਡਜ਼ ਕਲਾਸ ਸਕੋਲਰਜ ਦੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲਿਜਾਇਆ ਗਿਆ। ਜਿਸ ਦਾ ਮਕਸਦ ਬੱਚਿਆਂ ਅੰਦਰ ਧਾਰਮਿਕ ਪ੍ਰਵਿਰਤੀ ਨੂੰ ਜਗਾਉਣਾ, ਉਨ੍ਹਾਂ ਅੰਦਰ ਅਧਿਆਤਮਿਕ ਕਦਰਾਂ-ਕੀਮਤਾਂ, ਨੈਤਿਕ ਕਦਰਾਂ-ਕੀਮਤਾਂ ਦਾ ਵਿਕਾਸ ਕਰਨਾ ਹੈ। ਸਾਰੇ ਬੱਚੇ ਬੜੇ ਹੀ ਅਨੁਸ਼ਾਸਨ ਵਿੱਚ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ।ਸਿਰ ਢੱਕ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ।
ਬੱਚਿਆਂ ਨੇ ਆਪਣੀ ਮਿੱਠੀ ਆਵਾਜ਼ ਵਿੱਚ ਮੂਲ-ਮੰਤਰ ਅਤੇ ‘ਸਤਿਨਾਮ ਸ਼੍ਰੀ ਵਾਹਿਗੁਰੂ’ ਦਾ ਜਾਪ ਕੀਤਾ ਅਤੇ ਫਿਰ ਕੀਰਤਨ ਸਰਵਣ ਕੀਤਾ। ਕੁਝ ਬੱਚਿਆਂ ਨੇ ਸ਼ਬਦ-ਕੀਰਤਨ ਵਿੱਚ ਵੀ ਆਪਣਾ ਸਹਿਯੋਗ ਦਿੱਤਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਬੱਚਿਆਂ ਨੂੰ ‘ਨਾਮ ਜਪੋ, ਵੰਡ ਛੱਕੋ ਚ, ਕਿਰਤ ਕਰੋ’ ਦਾ ਅਰਥ ਸਮਝਾਇਆ। ਬੱਚਿਆਂ ਨੇ ਹੱਥ ਜੋੜ ਕੇ ਪ੍ਰਸ਼ਾਦ ਲਿਆ। ਅਧਿਆਪਕਾਂ ਨੇ ਬੱਚਿਆਂ ਨੂੰ ਸਿੱਖ ਗੁਰੂਆਂ ਵੱਲੋਂ ਕੀਤੇ ਕੰਮਾਂ, ਸਿੱਖਿਆਵਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਜਾਣੂੰ ਕਰਵਾਇਆ।

Leave a Reply

Your email address will not be published.

Back to top button