
ਇੰਨੋਸੈਂਟ ਹਾਰਟਸ ਸਕੂਲ ਲੋਹਾਰਾਂ ਦਾ ਜੇਕੇਐਸ ਸਾਊਥ ਏਸ਼ੀਆ ਕਰਾਟੇ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ
ਇੰਨੋਸੈਂਟ ਹਾਰਟਸ ਸਕੂਲ ਲੋਹਾਰਾਂ ਦੇ ਨੌਜਵਾਨ ਕਰਾਟੇਕਾਰਾਂ ਨੇ ਮੇਰਠ, ਉੱਤਰ ਪ੍ਰਦੇਸ਼, ਭਾਰਤ ਵਿੱਚ ਆਯੋਜਿਤ ਜੇਕੇਐਸ ਸਾਊਥ ਏਸ਼ੀਆ ਕਰਾਟੇ ਚੈਂਪੀਅਨਸ਼ਿਪ 2025 ਵਿੱਚ ਕਈ ਤਗਮੇ ਜਿੱਤੇ ਹਨ। ਏਂਜਲ ਚਾਹਲ ਅਤੇ ਅਭਿਜੀਤ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ। ਵੈਸ਼ਨਵੀ ਨੇ ਚਾਂਦੀ ਦਾ ਤਗਮਾ ਜਦਕਿ ਸੁਖਮਨੀ ਕੌਰ ਨੇ ਕਾਂਸੇ ਦਾ ਤਗਮਾ ਹਾਸਲ ਕੀਤਾ। ਇੰਨੋਸੈਂਟ ਹਾਰਟਸ ਸਕੂਲ ਦੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਉਨ੍ਹਾਂ ਨੂੰ ਓਸਲੋ, ਨਾਰਵੇ ਵਿੱਚ ਹੋਈ ਤਾਏਖਿਊਨ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਦਾ ਮਾਣ ਦਵਾਇਆ । ਟੀਮ ਦੀ ਇਹ ਪ੍ਰਾਪਤੀ ਆਪਣੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਸਕੂਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀਮਤੀ ਸ਼ਾਲੂ ਸਹਿਗਲ ਦੇ ਨਾਲ ਐਚ.ਓ.ਡੀ ਸਪੋਰਟਸ ਸ੍ਰੀ ਜਗਜੀਤ ਸਿੰਘ ਨੇ ਜੇਤੂਆਂ ਨੂੰ ਉਨ੍ਹਾਂ ਦੀ ਇਸ ਕਾਮਯਾਬੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਸਕੂਲ ਮੈਨੇਜਮੈਂਟ ਅਤੇ ਸਟਾਫ਼ ਟੀਮ ਦੀ ਇਸ ਕਾਮਯਾਬੀ ਤੋਂ ਬਹੁਤ ਖੁਸ਼ ਹੈ ਅਤੇ ਮੈਡਲ ਜੇਤੂਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ। ਇਹ ਪ੍ਰਾਪਤੀ ਇੰਨੋਸੈਂਟ ਹਾਰਟਸ ਸਕੂਲ ਲੋਹਾਰਾਂ ਲਈ ਬੜੇ ਮਾਣ ਵਾਲੀ ਗੱਲ ਹੈ। ਟੀਮ ਦੀ ਇਹ ਸਫਲਤਾ ਦੂਸਰਿਆਂ ਨੂੰ ਵੀ ਉੱਤਮਤਾ ਲਈ ਪ੍ਰੇਰਿਤ ਕਰੇਗੀ।