Punjab
ਸਿਮਰਜੀਤ ਸਿੰਘ ਬੈਂਸ ਵੱਲੋਂ ਆਪਣੇ ਸਮਰਥਕਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਸੋਨੇ ਦੀ ਕਹੀ ਭੇਟ

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਸਮਰਥਕਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੋਨੇ ਦੀ ਕਹੀ ਭੇਟ ਕੀਤੀ ਹੈ
ਸ੍ਰੀ ਬੈਂਸ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਮੈਂਬਰਾਂ ਨੇ ਸਾਂਝੇ ਤੌਰ ਉਤੇ ਇਸ ਸੋਨੇ ਦੀ ਕਹੀ ਨੂੰ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਕਿਸਾਨ ਭਾਈਚਾਰੇ ਨੂੰ ਤੋਹਫੇ ਵਜੋਂ ਦੇਣੀ ਸੀ।
ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੇ ਆਪਸੀ ਅੰਦਰੂਨੀ ਕਲੇਸ਼ ਕਾਰਨ ਅਜਿਹਾ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇੱਕ ਸਾਲ ਦੀ ਉਡੀਕ ਤੋਂ ਬਾਅਦ ਸਰਬਸੰਮਤੀ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕਰ ਕੇ ਦਰਬਾਰ ਸਾਹਿਬ ਵਿਖੇ ਸੋਨੇ ਦੀ ਕਹੀ ਭੇਟ ਕੀਤੀ ਗਈ ਹੈ।











