Uncategorized

ਜਲੰਧਰ ਅਤੇ ਹੁਸ਼ਿਆਰਪੁਰ ਦੇ RTA ਸਕੱਤਰ ਨੂੰ ਕੀਤਾ ਤੁਰੰਤ ਮੁਅੱਤਲ

ਪੰਜਾਬ ਸਰਕਾਰ ਨੇ ਇਕ ਸ਼ਿਕਾਇਤ ‘ਤੇ ਸਖ਼ਤ ਐਕਸ਼ਨ ਲੈਂਦਿਆਂ ਹੁਸ਼ਿਆਰਪੁਰ ਦੇ RTA ਸਕੱਤਰ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ RTA ਸਕੱਤਰ ਕੋਲ ਹੁਸ਼ਿਆਰਪੁਰ ਦੇ ਨਾਲ-ਨਾਲ ਜਲੰਧਰ ਦਾ ਵੀ ਵਾਧੂ ਚਾਰਜ ਸੀ। ਮੁਅੱਤਲੀ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

 

ਜਾਣਕਾਰੀ ਮੁਤਾਬਕ ਰਿਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਿਰੁੱਧ ਇਕ ਸ਼ਿਕਾਇਤ ਵਿਚ ਉਨ੍ਹਾਂ ‘ਤੇ ਕੁੱਝ ਦੋਸ਼ ਲਗਾਏ ਗਏ ਸਨ। ਇਸ ਸ਼ਿਕਾਇਤ ਨੂੰ ਲੈ ਕੇ ਟਰਾਂਸਪੋਰਟ ਵਿਭਾਗ ਵੱਲੋਂ ਉਨ੍ਹਾਂ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

 

ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ, ਰਿਜ਼ਨਲ ਟਰਾਂਸਪੋਰਟ ਅਥਾਰਟੀ ਹੁਸ਼ਿਆਰਪੁਰ ਪ੍ਰਦੀਪ ਸਿੰਘ ਢਿੱਲੋਂ ਵਿਰੁੱਧ ਪ੍ਰਾਪਤ ਹੋਈ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਨੂੰ ਲੈ ਕੇ ਪੰਜਾਬ ਸਿਵਲ ਸੇਵਾਵਾਂ ਦੰਡ ਅਤੇ ਨਿਯਮਾਂਵਲੀ, 1970 ਦੇ ਨਿਯਮ 4(1) (ਏ) ਤਹਿਤ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

Back to top button