Punjab

ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਤੁਰੰਤ ਕੀਤਾ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ: 128, ਦੂਜੀ ਮੰਜਿਲ, ਫੇਜ਼ 7 ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਕੰਪਨੀ ਦੀ ਦਫਤਰੀ ਜਗ੍ਹਾਂ ਦੇ ਮਾਲਕ ਨਛੱਤਰ ਸਿੰਘ ਪੁੱਤਰ ਸੱਜਣ ਸਿੰਘ ਵੱਲੋਂ ਪੇਸ਼ ਕੀਤੀ ਗਈ ਦਰਖਾਸਤ ਮੁਤਾਬਿਕ ਕੰਪਨੀ ਦਾ ਦਫਤਰ ਲਗਾਤਾਰ ਬੰਦ ਰਹਿਣ, ਕੰਪਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਮਹੀਨਾਵਾਰ ਰਿਪੋਰਟਾਂ ਨਾ ਭੇਜਣ ਅਤੇ ਕੰਪਨੀ ਦੇ ਡਾਇਰੈਕਟਰਾਂ ਨੂੰ ਆਪਣਾ ਪੱਖ ਰੱਖਣ ਲਈ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਹਾਜਰ ਪੇਸ਼ ਨਾ ਹੋਣ ਕਾਰਨ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੀ ਉਲੰਘਣਾ ਕਰਨ ਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ-6(1) (g) ਦੇ ਉਪਬੰਧਾਂ ਅਧੀਨ ਲਾਇਸੰਸੀ ਵੱਲੋਂ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਹਿਣ ਕਾਰਨ ਮੈਸਰਜ਼ ਚਾਹਲ ਇੰਮੀਗ੍ਰੇਸ਼ਨ ਐਕਸਪਰਟ ਸਰਵਿਸਸ ਪ੍ਰਾਈਵੇਟ ਲਿਮਟਿਡ ਦਾ ਲਾਇਸੰਸ ਰੱਦ ਕੀਤਾ ਗਿਆ ਹੈ।

Leave a Reply

Your email address will not be published.

Back to top button