
ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ(Shiromni akali dal) ਵਿੱਚੋਂ ਕੱਢੇ ਗਏ ਰਵੀਕਰਨ ਸਿੰਘ ਕਾਹਲੋਂ(ravikaran singh kahlon) ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕਾਹਲੋਂ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਕਾਹਲੋਂ ਦਾ ਪੁੱਤਰ ਹਨ। ਉਹ ਭਾਜਪਾ ਪ੍ਰਧਾਨ ਸੁਨੀਲ ਜਾਖੜ(Sunil jakhar) ਅਤੇ ਮਨਜਿੰਦਰ ਸਿੰਘ ਸਿਰਸਾ(manjinder singh Sirsa) ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਸੱਚ ਬੋਲ ਰਹੇ ਹਨ। ਇਸ ਕਾਰਨ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।