ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਇੱਕ ਨਵੰਬਰ ਨੂੰ ਬਹਿਸ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਆਮ ਆਦਮੀ ਪਾਰਟੀ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਲਗਾਤਾਰ ਘੇਰਿਆ ਹੋਇਆ ਹੈ।
ਉੱਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਿਆ ਹੈ। ਅਕਾਲੀ ਆਗੂ ਮਜੀਠੀਆ ਨੇ ਆਪਣੇ ਐਕਸ ਉਤੇ ਆਮ ਆਦਮੀ ਪਾਰਟੀ ਵੱਲੋਂ 2018 ਵਿਚ ਉਨ੍ਹਾਂ (ਮਜੀਠੀਆ) ਨੂੰ ਭੇਜਿਆ ਇਕ ਲੈਟਰ ਸਾਂਝਾ ਕੀਤਾ ਹੈ, ਜਿਸ ਵਿਚ ਅਰਵਿੰਦ ਕੇਜਰੀਵਾਲ ਵੱਲੋਂ ਮੀਜੀਠੀਆ ਤੋਂ ਡਰੱਗ ਮਾਮਲੇ ਬਾਰੇ ਕੀਤੀ ਟਿੱਪਣੀ ਲਈ ਮੁਆਫੀ ਮੰਗੀ ਗਈ ਸੀ।