ਇੱਕ ਪੁਲਿਸ ਮੁਲਾਜ਼ਮ ਵੱਲੋਂ ਲੇਡੀ ਕਾਂਸਟੇਬਲ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਮੁਲਾਜ਼ਮ ਨੇ ਬਾਅਦ ‘ਚ ਆਪ ਵੀ ਖ਼ੁਦਕੁਸ਼ੀ ਕਰ ਲਈ। ਪੁਲਿਸ ਅਧਿਕਾਰੀਆਂ ਵਲੋਂ ਹਤਿਆ ਤੇ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮ ਵੱਲੋਂ ਹੀ ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਮਹਿਲਾ ਕਾਂਸਟੇਬਲ ਦੀ ਅਮਨਦੀਪ ਕੌਰ ਵਜੋਂ ਪਛਾਣ ਹੋਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਕਰਨ ਵਾਲੇ ਪੁਲਿਸ ਮੁਲਾਜ਼ਮ ਦਾ ਗੁਰਸੇਵਕ ਸਿੰਘ ਨਾਂ ਦੱਸਿਆ ਜਾ ਰਿਹਾ ਹੈ।