Punjab
ਇੱਕ ਵਕੀਲ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ, ਵਕੀਲ ਕਾਬੂ
A lawyer murdered his wife with sharp weapons, lawyer arrested
ਅੰਮ੍ਰਿਤਸਰ ਬੀਤੀ ਰਾਤ ਥਾਣਾ ਮੋਹਕਮਪੁਰਾ ਦੇ ਅਧੀਨ ਆਉਂਦੇ ਇਲਾਕਾ ਜੋੜਾ ਫਾਟਕ ਦੇ ਕੋਲ ਜੱਜ ਨਗਰ ਇਲਾਕੇ ਵਿੱਚ ਇੱਕ ਵਕੀਲ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਉਤੇ ਹੀ ਮੁਲਜ਼ਮ ਵਕੀਲ ਨੂੰ ਕਾਬੂ ਕਰ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਵਕੀਲ ਬਲਜੀਤ ਮਾਨ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸੰਬੰਧ ਸਨ। ਇਸ ਕਾਰਨ ਉਸ ਵੱਲੋਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਉਮਰ 37 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ ਅਤੇ ਉਸ ਦਾ ਇੱਕ ਬੱਚਾ ਹੈ। ਪੁਲਿਸ ਵੱਲੋਂ ਅੱਜ ਮੁਲਜ਼ਮ ਬਲਜੀਤ ਮਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਦੇ ਚੱਲਦੇ ਅਦਾਲਤ ਵੱਲੋਂ ਪੁਲਿਸ ਨੂੰ ਬਲਜੀਤ ਸਿੰਘ ਮਾਨ ਦਾ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ। ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁਲਜ਼ਮ ਬਲਜੀਤ ਮਾਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ