ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਯੂਜ਼ਰਸ ਨੂੰ ਪ੍ਰੇਰਿਤ ਕਰਦੇ ਹੋਏ ਉਨ੍ਹਾਂ ਦੇ ਦਿਲਾਂ ਨੂੰ ਪਿਘਲਾਉਣ ਦੇ ਨਾਲ-ਨਾਲ ਇਨਸਾਨੀਅਤ ਦੇ ਜ਼ਿੰਦਾ ਹੋਣ ਦਾ ਸਬੂਤ ਵੀ ਪੇਸ਼ ਕਰ ਰਹੀ ਹੈ। ਵੀਡੀਓ ਨੇ ਯੂਜ਼ਰਸ ਦਾ ਦਿਲ ਜਿੱਤ ਲਿਆ ਹੈ ਅਤੇ ਹਰ ਕੋਈ ਵੀਡੀਓ ‘ਚ ਅਪਾਹਜ ਵਿਅਕਤੀ ਦੀ ਮਦਦ ਕਰ ਰਹੇ ਲੋਕਾਂ ਦੀ ਸ਼ਲਾਘਾ ਕਰ ਰਿਹਾ ਹੈ। ਇਸ ਦੇ ਨਾਲ ਹੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵੱਡੀ ਗਿਣਤੀ ‘ਚ ਯੂਜ਼ਰਸ ਨੂੰ ਪ੍ਰੇਰਿਤ ਕਰਨ ਦਾ ਕੰਮ ਵੀ ਕਰ ਰਿਹਾ ਹੈ।