
ਗੁਰਦਾਸਪੁਰ ਵਿਖੇ ਈਸਾਈ ਭਾਈਚਾਰਾ ਤੇ ਹਿੰਦੂ ਜਥੇਬੰਦੀਆਂ ਦੇ ਆਗੂ ਆਹਮੋ-ਸਾਹਮਣੇ ਹੋ ਗਏ, ਜਿਨ੍ਹਾਂ ਨੂੰ ਪੁਲਿਸ ਵਲੋਂ ਮੌਕੇ ‘ਤੇ ਛੁਡਾਇਆ ਗਿਆ। ਜਾਣਕਾਰੀ ਮੁਤਾਬਿਕ ਬੀਤੇ ਕੱਲ੍ਹ ਈਸਾਈ ਭਾਈਚਾਰੇ ਨਾਲ ਸੰਬੰਧਿਤ ਕੁਝ ਨੌਜਵਾਨ ਲੜਕੇ/ਲੜਕੀਆਂ ਵਲੋਂ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਹਿੰਦੂ ਜਥੇਬੰਦੀਆਂ ਵਲੋਂ ਇਸ ਦਾ ਵਿਰੋਧ ਕਰਦੇ ਹੋਏ ਉਕਤ ਲੜਕੇ/ਲੜਕੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ, ਜਿਸ ਦੇ ਵਿਰੋਧ ‘ਚ ਅੱਜ ਈਸਾਈ ਭਾਈਚਾਰੇ ਨਾਲ ਸੰਬੰਧਿਤ ਜਥੇਬੰਦੀਆਂ ਵਲੋਂ ਥਾਣਾ ਸਿਟੀ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਗਿਆ।