India

ਏਅਰਪੋਰਟ ‘ਤੇ Spice Jet ਦੀ ਮਹਿਲਾ ਕਰਮਚਾਰੀ ਨੇ CISF ਜਵਾਨ ਨੂੰ ਜੜ੍ਹਿਆ ਥੱਪੜ, ਵੀਡੀਓ ਵਾਇਰਲ

Spice Jet female employee slaps CISF jawan at airport, video goes viral

ਏਅਰਪੋਰਟ ‘ਤੇ ਥੱਪੜ ਮਾਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੁਰੱਖਿਆ ਜਾਂਚ ਨੂੰ ਲੈ ਕੇ ਬਹਿਸ ਦੌਰਾਨ ਸਪਾਈਸ ਜੈੱਟ ਦੀ ਇੱਕ ਮਹਿਲਾ ਕਰਮਚਾਰੀ ਨੇ ਸੀਆਈਐਸਐਫ ਦੇ ਇੱਕ ਜਵਾਨ ਨੂੰ ਥੱਪੜ ਮਾਰ ਦਿੱਤਾ ਹੈ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

 ਸਪਾਈਸਜੈੱਟ ਦੀ ਫੂਡ ਸੁਪਰਵਾਈਜ਼ਰ ਅਨੁਰਾਧਾ ਰਾਣੀ ਨੂੰ ਸਵੇਰੇ 4 ਵਜੇ ਦੇ ਕਰੀਬ ਸਹਾਇਕ ਸਬ-ਇੰਸਪੈਕਟਰ ਗਿਰੀਰਾਜ ਪ੍ਰਸਾਦ ਨੇ ਜੈਪੁਰ ਹਵਾਈ ਅੱਡੇ ਦੇ ਗੇਟ ‘ਤੇ ਰੋਕਿਆ ਸੀ। ਦੱਸਿਆ ਗਿਆ ਕਿ ਉਨ੍ਹਾਂ ਕੋਲ ਵਾਹਨ ਦਾ ਗੇਟ ਵਰਤਣ ਦੀ ਇਜਾਜ਼ਤ ਨਹੀਂ ਸੀ। ਪੁਲਿਸ ਅਤੇ ਸੀਆਈਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਏਅਰਲਾਈਨ ਦੇ ਕਰਮਚਾਰੀਆਂ ਨੂੰ ਦੂਜੇ ਗੇਟ ਰਾਹੀਂ ਜਾਣ ਲਈ ਕਿਹਾ ਤਾਂ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਅਨੁਰਾਧਾ ਰਾਣੀ ਦੇ ਖਿਲਾਫ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਫਿਲਹਾਲ ਜਾਂਚ ਚੱਲ ਰਹੀ ਹੈ।

 ਇਸ ਮਾਮਲੇ ‘ਚ ਸਪਾਈਸਜੈੱਟ ਨੇ ਆਪਣੇ ਕਰਮਚਾਰੀਆਂ ਦਾ ਬਚਾਅ ਕਰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਸਪਾਈਸਜੈੱਟ ਦੇ ਬੁਲਾਰੇ ਦਾ ਕਹਿਣਾ ਹੈ ਕਿ ਕਰਮਚਾਰੀ ਕੋਲ ਐਂਟਰੀ ਲਈ ਵੈਧ ਏਅਰਪੋਰਟ ਐਂਟਰੀ ਪਾਸ ਸੀ। ਇਸ ਤੋਂ ਬਾਅਦ ਵੀ ਸੀਆਈਐਸਐਫ ਅਧਿਕਾਰੀਆਂ ਨੇ ਉਨ੍ਹਾਂ ਨਾਲ ਭੱਦੀ ਭਾਸ਼ਾ ਵਰਤੀ। ਉਨ੍ਹਾਂ ਨਾਲ ਗਲਤ ਵਤੀਰਾ ਕੀਤਾ ਗਿਆ। ਇੰਨਾ ਹੀ ਨਹੀਂ ਸੀਆਈਐਸਐਫ ਦੇ ਜਵਾਨਾਂ ਨੇ ਮਹਿਲਾ ਨੂੰ ਡਿਊਟੀ ਤੋਂ ਬਾਅਦ ਉਸ ਦੇ ਘਰ ਆਉਣ ਅਤੇ ਮਿਲਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਪਾਈਸਜੈੱਟ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਸੀਆਈਐਸਐਫ ਦੇ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ ਰਹੀ ਹੈ।

ਸੀਆਈਐਸਐਫ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਔਰਤ ਨੂੰ ਜ਼ਰੂਰੀ ਜਾਂਚ ਕਰਵਾਉਣ ਲਈ ਕਿਹਾ ਗਿਆ ਸੀ। ਰੋਕੇ ਜਾਣ ‘ਤੇ ਮਹਿਲਾ ਨੇ ਗੁੱਸੇ ‘ਚ ਆ ਕੇ ਡਿਊਟੀ ‘ਤੇ ਮੌਜੂਦ ਸੀਆਈਐਸਐਫ ਦੇ ਜਵਾਨ ਨੂੰ ਥੱਪੜ ਮਾਰ ਦਿੱਤਾ।

Back to top button