World

ਏਅਰਪੋਰਟ ਨੇੜੇ ਵੱਡਾ ਧਮਾਕਾ, 2 ਦੀ ਮੌਤ, 17 ਜ਼ਖਮੀ, ਦੇਖੋ ਵੀਡੀਓ

Big explosion near the airport, 2 dead, 10 injured

 

ਕਰਾਚੀ ਹਵਾਈ ਅੱਡੇ ਦੇ ਬਾਹਰ ਇਕ ਵੱਡਾ ਧਮਾਕਾ ਹੋਇਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਅੱਠ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀ.ਐੱਲ.ਏ.) ਨੇ ਇਹ ਧਮਾਕਾ ਕੀਤਾ, ਜਿਸ ‘ਚ ਜਾਨ ਗਵਾਉਣ ਵਾਲੇ ਦੋਵੇਂ ਚੀਨੀ ਨਾਗਰਿਕ ਹਨ। ਜ਼ਖਮੀਆਂ ਵਿਚ ਕਈ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ।

 

ਪਾਕਿਸਤਾਨ ਸਥਿਤ ਚੀਨੀ ਦੂਤਘਰ ਨੇ ਇਕ ਬਿਆਨ ਜਾਰੀ ਕਰਕੇ ਇਸ ਧਮਾਕੇ ਨੂੰ ਲੈ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ ਅਤੇ ਪਾਕਿਸਤਾਨ ਨੂੰ ਚੀਨੀ ਪ੍ਰਾਜੈਕਟਾਂ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਚੀਨੀ ਦੂਤਘਰ ਨੇ ਪਾਕਿਸਤਾਨ ‘ਚ ਰਹਿਣ ਵਾਲੇ ਚੀਨੀ ਨਾਗਰਿਕਾਂ ਅਤੇ ਚੱਲ ਰਹੇ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਵੀ ਚੌਕਸ ਰਹਿਣ ਅਤੇ ਸਥਾਨਕ ਲੋਕਾਂ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ।

ਚੀਨੀ ਦੂਤਘਰ ਵਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ, ‘6 ਅਕਤੂਬਰ ਨੂੰ ਰਾਤ ਕਰੀਬ 11 ਵਜੇ ਕਰਾਚੀ ‘ਚ ਜਿਨਾਹ ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਅੱਤਵਾਦੀਆਂ ਨੇ ਚੀਨੀ ਫੰਡ ਨਾਲ ਚੱਲਣ ਵਾਲੀ ਪੋਰਟ ਕਾਸਿਮ ਪਾਵਰ ਜਨਰੇਸ਼ਨ ਕੰਪਨੀ ਲਿਮਟਿਡ ਦੇ ਕਾਫਲੇ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਇਕ ਚੀਨੀ ਕਰਮਚਾਰੀ ਜ਼ਖਮੀ ਹੋ ਗਿਆ ਅਤੇ ਪਾਕਿਸਤਾਨ ਵਾਲੇ ਪਾਸੇ ਬਹੁਤ ਸਾਰੇ ਲੋਕ ਮਾਰੇ ਗਏ।

 

Back to top button