
ਜਲੰਧਰ, ਐਚ ਐਸ ਚਾਵਲਾ।
ਸ਼੍ਰੀ ਕੁਲਦੀਪ ਸਿੰਘ ਚਾਹਲ, IPS, ਕਮਿਸ਼ਨਰ ਪੁਲਿਸ, ਜਲੰਧਰ ਜੀ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ੍ਰੀ ਜਸਕਿਰਨਜੀਤ ਸਿੰਘ ਤੇਜਾ, PPS, DCP Investigation, ਦੀ ਯੋਗ ਅਗਵਾਈ ਅਤੇ ਸ੍ਰੀ ਕੰਵਲਪ੍ਰੀਤ ਸਿੰਘ, PPS, ADCP-Inv, ਅਤੇ ਸ੍ਰੀ ਪਰਮਜੀਤ ਸਿੰਘ, PPS ACP Detective ਦੀ ਨਿਗਰਾਨੀ ਹੇਠ ਇਸ, ਇੰਦਰਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕਸ ਸੈਲ ਜਲੰਧਰ ਵੱਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 8 ਕਿਲੋਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਮਿਤੀ 14/02/223 ਨੂੰ ਇੰਸ, ਇੰਦਰਜੀਤ ਸਿੰਘ, ਇੰਚਾਰਜ ਐਂਟੀ ਨਾਰਕੋਟਿਕਸ ਸੈਲ ਜਲੰਧਰ ਸਮੇਤ ਪੁਲਿਸ ਪਾਰਟੀ ਦੇ ਬਾ-ਸਿਲਸਲਾ ਰਸਤ ਬਾਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਟੀ-ਪੁਆਂਇਟ ਰੇਲਵੇ ਕਲੋਨੀ ਗੁਰੂ ਨਾਨਕ ਪੁਰਾ ਵਿਖੇ ਮੌਜੂਦ ਸੀ ਤਾਂ ਰਾਮ ਚਰਨ ਪੁੱਤਰ ਚਮਨ ਦਾਗੀ ਵਾਸੀ ਪਿੰਡ ਗਦੋਰ ਜਿਲਾ ਛੱਤਰਾ ਝਾਰਖੰਡ ਨੂੰ ਪੈਦਲ ਆਉਂਦਿਆਂ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਇਸ ਪਾਸੋਂ ਸ੍ਰੀ ਪਰਮਜੀਤ ਸਿੰਘ, PPS ACP-Detective ਦੀ ਹਾਜਰੀ ਵਿਚ 8 ਕਿਲਗ੍ਰਾਮ ਅਫੀਮ ਬ੍ਰਾਮਦ ਕਰਵਾ ਕੇ ਇਸਦੇ ਖਿਲਾਫ ਮੁਕਦਮਾ ਨੰ. 15 ਮਿਤੀ 11:02:2023 ਅਧੀ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਨਵੀਂ ਬਾਰਾਦਰੀ ਜਲੰਗ ਦਰਜ ਕਰਨ ਉਪਰੰਤ ਦੋਸ਼ੀ ਨੂੰ ਮੁਕਦਮਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਸ ਗੱਲ ਦਾ ਖੁਲਾਸਾ ਹੋਇਆ ਕਿ ਦੋਸ਼ੀ ਟਰੇਨ ਰਾਹੀਂ ਝਾਰਖੰਡ ਤੋਂ ਅਫੀਮ ਤਸਕਰੀ ਕਰਦਾ ਸੀ ਅਤੇ ਜਲੰਧਰ ਵਿਖੇ ਵੇਚਣ ਦੀ ਤਾਕ ਵਿਚ ਸੀ।
ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਇਸ ਦਾ ਰਿਮਾਂਡ ਹਾਸਲ ਕਰਨ ਉਪਰੰਤ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇਗੀ, ਜਿਸ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।