
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ।











