Tribute ceremony held at NRI Sabha Punjab (Jalandhar) in honour of former Prime Minister Dr. Manmohan Singh
ਜਲੰਧਰ / SS ਚਾਹਲ/ ਅਮਨਦੀਪ ਸਿੰਘ ਰਾਜਾ
ਐਨਆਰਆਈ ਸਭਾ ਪੰਜਾਬ (ਜਲੰਧਰ ) ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦੇ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ. ਇਸ ਮੌਕੇ ਐਨਆਰਆਈ ਸਭਾ ਪੰਜਾਬ ਦੇ ਚੇਅਰਮੈਨ ਪ੍ਰਦੀਪ ਕੁਮਾਰ ਆਈ ਏ ਏ ਐਸ ਡਵੀਜਨਲ ਕਮਿਸ਼ਨਰ ਜਲੰਧਰ ਅਤੇ ਐਨਆਰਆਈ ਸਭਾ ਪੰਜਾਬ ਦੇ ਪ੍ਰਧਾਨ ਪਰਵਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਚਾਨਾ ਵਲੋਂ ਆਪਣੇ ਭਾਸ਼ਣ ਚ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ ।
ਉਨ੍ਹਾਂ ਭਾਸ਼ਣ ਦੌਰਾਨ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਇਸ ਸਮੇਂ ਜਿਥੇ ਵਡੀ ਗਿਣਤੀ ਚ ਐਨ ਆਰ ਆਈ ਸ਼ਾਮਲ ਹੋਏ ਓਥੇ ਉਚੇਚੇ ਤੌਰ ਤੇ ਹਰਮਨ ਸਿੰਘ ਕਨਵੀਨਰ ਐਂਟੀ ਡਰੱਗਸ ਮੂਵਮੈਂਟ ਪੰਜਾਬ ਹਾਜਰ ਹੋਏ .