
ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਇੱਕ ਵਾਰ ਫਿਰ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ ਭਲਕੇ 12 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਸੀ।