Jalandhar
ਐੱਸਐੱਸਪੀ ਜਲੰਧਰ ਦਿਹਾਤੀ ਦੇ ਦਫਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ
Vigorous protest in front of SSP Jalandhar Rural office

Vigorous protest in front of SSP Jalandhar Rural office
ਆਪ ਸਰਕਾਰ ਦੇ ਰਾਜ ਵਿਚ ਦਲਿਤਾਂ ਦਾ ਦਮਨ ਕੀਤੇ ਜਾਣ ਦੇ ਵਿਰੋਧ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਐੱਸਐੱਸਪੀ ਜਲੰਧਰ ਦਿਹਾਤੀ ਦਫਤਰ ਅੱਗੇ ਪ੍ਰਦਰਸ਼ਨ ਕੀਤਾ ਗਿਆ। ਬਸਪਾ ਦੇ ਇਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ’ਚ ਲੋਕ ਪਹੁੰਚੇ, ਜਿਨ੍ਹਾਂ ਨੇ ਆਪ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਪ੍ਰਦਰਸ਼ਨ ਨੂੰ ਸੰਬੋਧਿਤ ਕਰਦੇ ਹੋਏ ਬਸਪਾ ਦੇ ਸੂਬਾ ਕੋਆਰਡੀਨੇਟਰ ਤੀਰਥ ਰਾਜਪੁਰਾ ਤੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ‘ਆਪ’ ਸਰਕਾਰ ਦੇ ਚਾਰ ਸਾਲਾਂ ਦੇ ਰਾਜ ਵਿੱਚ ਜਿੱਥੇ ਹੋਰ ਵਰਗਾਂ ਖਿਲਾਫ ਧੱਕੇਸ਼ਾਹੀ ਕੀਤੀ ਗਈ ਹੈ, ਉਥੇ ਜਲੰਧਰ ਵਿੱਚ ਦਲਿਤਾਂ ਨੂੰ ਦਬਾਉਣ ਲਈ ਕੰਮ ਕੀਤਾ ਜਾ ਰਿਹਾ ਹੈ।









