
ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਫਰੀਦਕੋਟ ਦੇ ਐਸਐਸਪੀ ਦਫ਼ਤਰ ਵਿੱਚ ਛਾਪਾ ਮਾਰਿਆ। ਇਹ ਕਾਰਵਾਈ ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਦੇ ਨਾਂ ‘ਤੇ 50 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ 20 ਲੱਖ ਰੁਪਏ ਵਸੂਲਣ ਦੇ ਮਾਮਲੇ ‘ਚ ਕੀਤੀ ਗਈ ਹੈ।
ਇਸ ਵਿਜੀਲੈਂਸ ਅਧਿਕਾਰੀਆਂ ਨੇ ਇੱਕ ਐਸਪੀ ਅਤੇ ਇੱਕ ਡੀਐਸਪੀ ਤੋਂ ਪੁੱਛਗਿੱਛ ਕੀਤੀ। ਇਸ ਮਾਮਲੇ ਵਿੱਚ ਤਿੰਨ ਪੁਲਿਸ ਅਧਿਕਾਰੀਆਂ ਅਤੇ ਦੋ ਨਿੱਜੀ ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ।