PoliticsPunjab

CM ਮਾਨ ਨੇ ਕਬੱਡੀ ਖਿਡਾਰੀਆਂ ਵਲੋਂ ਕਤਲ ਕੀਤੇ ਪੁਲਿਸ ਮੁਲਾਜਮ ਦੇ ਪਰਿਵਾਰ ਨੂੰ 2 ਕਰੋੜ ਦੇਣ ਦਾ ਕੀਤਾ ਐਲਾਨ

ਸੀਐਮ ਭਗਵੰਤ ਮਾਨ ਨੇ ਬਰਨਾਲਾ ਵਿੱਚ ਮਾਰੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਵਾਰਿਸਾਂ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚਡੀਐਫਸੀ ਬੈਂਕ ਵੱਲੋਂ ਵੀ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ। ਉਨ੍ਹਾਂ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਸਖਤ ਸਜ਼ਾ ਦੇਣ ਦਾ ਵੀ ਭਰੋਸਾ ਦਿੱਤਾ।

ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ…ਬਰਨਾਲਾ ‘ਚ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ…ਜਿਸ ਵਿੱਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਜੀ ਦੀ ਮੌਤ ਹੋ ਗਈ…ਪ੍ਰਸ਼ਾਸਨ ਤੇ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ…ਦੋਸ਼ੀਆਂ ਨੂੰ ਜਲਦ ਫੜ੍ਹ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ…ਦਰਸ਼ਨ ਸਿੰਘ ਜੀ ਦੇ ਪਰਿਵਾਰ ਵਾਲਿਆਂ ਨਾਲ ਦਿਲੋਂ ਹਮਦਰਦੀ…ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ 1 ਕਰੋੜ ਰੁਪਏ ਸਹਾਇਤਾ ਰਾਸ਼ੀ ਅਲੱਗ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਸ ਕਰਮੀ ਦੇ ਜਜ਼ਬੇ ਨੂੰ ਦਿਲੋਂ ਸਲਾਮ…

ਦੱਸ ਦਈਏ ਕਿ ਬਰਨਾਲਾ ਸ਼ਹਿਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ। ਇਹ ਘਟਨਾ ਸ਼ਹਿਰ ਦੇ 25 ਏਕੜ ਏਰੀਏ ਦੀ ਹੈ, ਜਿੱਥੇ ਰੈਸਟੋਰੈਂਟ ਵਿੱਚ ਕਬੱਡੀ ਖਿਡਾਰੀਆਂ ਤੇ ਰੈਸਟੋਰੈਂਟ ਦੇ ਵਰਕਰਾਂ ਵਿੱਚ ਝਗੜਾ ਹੋ ਗਿਆ। ਇਸ ਤੋਂ ਬਾਅਦ ਸਿਟੀ ਵਨ ਦੀ ਪੁਲਿਸ ਮੌਕੇ ’ਤੇ ਪੁੱਜੀ ਤਾਂ ਰੈਸਟੋਰੈਂਟ ‘ਚ ਕਥਿਤ ਲੜਾਈ ਕਰਨ ਵਾਲੇ ਕਬੱਡੀ ਖਿਡਾਰੀਆਂ ਨੂੰ ਕਾਰ ‘ਚ ਬੈਠਣ ਲਈ ਕਿਹਾ ਗਿਆ ਤੇ ਪੁਲਿਸ ਮੁਲਾਜ਼ਮਾਂ ਨਾਲ ਉਨ੍ਹਾਂ ਦੀ ਬਹਿਸ ਵੀ ਹੋਈ।

ਮੁਲਜ਼ਮਾਂ ਨੇ ਹੌਲਦਾਰ ਦਰਸ਼ਨ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।

One Comment

  1. [url=https://pint77.com] Pinterest advertising for the USA and English-speaking countries. Etsy, amazon, shopify, ebay[/url]

Leave a Reply

Your email address will not be published.

Back to top button